ਖ਼ਬਰਾਂ |

ਤਾਜ਼ਾ |

ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਇੰਦੌਰ 'ਚ ਫਸੇ ਯਾਤਰੀਆਂ ਦੀ ਪੰਜਾਬ ਵਾਪਸੀ ਦਾ ਰਾਹ ਖੁਲ੍ਹਿਆ
Published : Apr 19, 2020, 11:10 pm IST
Updated : Apr 19, 2020, 11:10 pm IST
SHARE ARTICLE
ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਇੰਦੌਰ 'ਚ ਫਸੇ ਯਾਤਰੀਆਂ ਦੀ ਪੰਜਾਬ ਵਾਪਸੀ ਦਾ ਰਾਹ ਖੁਲ੍ਹਿਆ
ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਇੰਦੌਰ 'ਚ ਫਸੇ ਯਾਤਰੀਆਂ ਦੀ ਪੰਜਾਬ ਵਾਪਸੀ ਦਾ ਰਾਹ ਖੁਲ੍ਹਿਆ

80 ਤੋਂ ਵਧੇਰੇ ਸ਼ਰਧਾਲੂਆਂ ਨੇ ਲਾਈ ਸੀ ਲੋਕ ਸਭਾ ਮੈਂਬਰ ਕੋਲ ਮਦਦ ਦੀ ਗੁਹਾਰ

ਰਾਏਕੋਟ/ਖੰਨਾ, 19 ਅਪ੍ਰੈਲ (ਜਸਵੰਤ ਸਿੰਘ ਸਿੱਧੂ/ਆਦਰਸਜੀਤ ਖੰਨਾ): ਦੇਸ਼ ਵਿਚ ਲਾਗੂ ਕੀਤੇ ਲਾਕਡਾਊਨ ਦੇ ਕਾਰਨ ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੰਜਾਬ ਦੇ ਕਈ ਸ਼ਰਧਾਲੂ ਵਾਪਸੀ 'ਤੇ ਥਾਂ-ਥਾਂ ਫਸ ਗਏ ਸਨ। ਇਨ੍ਹਾਂ ਵਿਚੋਂ ਹੀ 80 ਦੇ ਕਰੀਬ ਸ਼ਰਧਾਲੂ ਇੰਦੌਰ (ਮੱਧ ਪ੍ਰਦੇਸ਼) ਵਿਖੇ ਪਿਛਲੇ ਕਈ ਦਿਨਾਂ ਤੋਂ ਫਸੇ ਹੋਏ ਸਨ, ਜਿਨ੍ਹਾਂ ਨੂੰ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪੰਜਾਬ ਵਾਪਸ ਆਉਣ ਦਾ ਰਾਹ ਖੁਲ੍ਹਿਆ ਹੈ। ਇਸ ਸਬੰਧੀ ਡਾ. ਅਮਰ ਸਿੰਘ ਨੇ ਦਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ 80 ਦੇ ਕਰੀਬ ਸ਼ਰਧਾਲੂ ਇੰਦੌਰ ਵਿਖੇ ਫਸ ਗਏ ਸਨ।

ਇਸ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਥਾਂ-ਥਾਂ ਲਿਜਾ ਕੇ ਠਹਿਰਾਇਆ ਗਿਆ। ਇਨ੍ਹਾਂ ਸ਼ਰਧਾਲੂਆਂ ਵਿਚ ਕਈ ਬੱਚੇ, ਔਰਤਾਂ, ਬਿਮਾਰ ਅਤੇ ਬਜ਼ੁਰਗ ਸਨ, ਜਿਨ੍ਹਾਂ ਨੂੰ ਇਸ ਖੱਜਲ ਖੁਆਰੀ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਤੁਰਤ ਮੱਧ ਪ੍ਰਦੇਸ਼ ਦੇ ਮੁੱਖ ਸਕੱਤਰ ਇਕਬਾਲ ਸਿੰਘ ਬੈਂਸ ਨਾਲ ਗੱਲ ਕਰ ਕੇ ਇਨ੍ਹਾਂ ਦੀ ਪੰਜਾਬ ਵਾਪਸੀ ਲਈ ਰਾਹ ਖੁਲ੍ਹਵਾਇਆ।

ਡਾ. ਅਮਰ ਸਿੰਘ ਨੇ ਹਾਲੇ ਵੀ ਸ੍ਰੀ ਹਜ਼ੂਰ ਸਾਹਿਬ ਜਾਂ ਹੋਰ ਥਾਵਾਂ 'ਤੇ ਫਸੇ ਪੰਜਾਬ ਨਾਲ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰਤ ਪੰਜਾਬ ਸਰਕਾਰ ਨਾਲ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਯਤਨ ਕੀਤੇ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਤਾਂ ਜੋ ਪੰਜਾਬ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement