ਲੁਧਿਆਣਾ ਦੇ ਕੋਰੋਨਾ ਪਾਜ਼ੇਟਿਵ ਏ.ਸੀ.ਪੀ. ਦੀ ਹੋਈ ਮੌਤ
Published : Apr 19, 2020, 6:59 am IST
Updated : Apr 19, 2020, 6:59 am IST
SHARE ARTICLE
File Photo
File Photo

ਕੋਰੋਨਾ ਵਾਇਰਸ ਮਹਾਮਾਰੀ ਦੇ ਚਲਦਿਆਂ ਅੱਜ ਲੁਧਿਆਣਾ ਦੇ ਏ.ਸੀ.ਪੀ. ਉੱਤਰੀ ਅਨਿਲ ਕੋਹਲੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕੁੱਝ ਦਿਨ ਪਹਿਲਾਂ ਬੀਮਾਰ ਹੋਣ

ਲੁਧਿਆਣਾ, 18 ਅਪ੍ਰੈਲ (ਗੁਰਮਿੰਦਰ ਗਰੇਵਾਲ): ਕੋਰੋਨਾ ਵਾਇਰਸ ਮਹਾਮਾਰੀ ਦੇ ਚਲਦਿਆਂ ਅੱਜ ਲੁਧਿਆਣਾ ਦੇ ਏ.ਸੀ.ਪੀ. ਉੱਤਰੀ ਅਨਿਲ ਕੋਹਲੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕੁੱਝ ਦਿਨ ਪਹਿਲਾਂ ਬੀਮਾਰ ਹੋਣ 'ਤੇ ਏ.ਸੀ.ਪੀ. ਅਨਿਲ ਕੋਹਲੀ ਨੂੰ ਮਹਾਂਨਗਰ ਦੇ ਐਸ.ਪੀ.ਐਸ. ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਏ.ਸੀ.ਪੀ. ਅਨਿਲ ਕੋਹਲੀ ਦੀ ਮੌਤ ਤੋਂ ਬਾਅਦ ਮਹਾਂਨਗਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਦੇ ਹੀ ਕੋਰੋਨਾ ਵਾਇਰਸ ਤੋਂ ਪੀੜਤ ਕਾਨੂੰਨਗੋ ਗੁਰਮੇਲ ਸਿੰਘ ਦੀ ਮੌਤ ਹੋਈ ਸੀ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਏ.ਸੀ.ਪੀ. ਨਾਰਥ ਅਨਿਲ ਕੋਹਲੀ ਕਰਫ਼ੀਊ ਦੌਰਾਨ ਸਬਜ਼ੀ ਮੰਡੀ ਅਤੇ ਸ਼ਹਿਰ ਦੇ ਹੋਰਨਾਂ ਸਥਾਨਾਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਕਈ ਮੀਟਿੰਗਾਂ ਵੀ ਕੀਤੀਆਂ। ਕੁੱਝ ਦਿਨ ਪਹਿਲੋਂ ਅਨਿਲ ਕੋਹਲੀ ਦੀ ਤਬੀਅਤ ਖ਼ਰਾਬ ਹੋਈ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਏ.ਸੀ.ਪੀ. ਵਿਚ ਕਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਦਿਆਂ ਹੀ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਤੇ ਰੀਪੋਰਟ ਪਾਜ਼ੇਟਿਵ ਆਈ।

File photoFile photo

ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਲਗਾਤਾਰ ਖ਼ਰਾਬ ਹੋ ਰਹੀ ਸੀ। ਏ.ਸੀ.ਪੀ. ਦੇ ਰਾਬਤੇ 'ਚ ਆਏ ਥਾਣਾ ਜੋਧੇਵਾਲ ਬਸਤੀ ਦੀ ਐਸ.ਐਚ.ਓ., ਡਰਾਈਵਰ ਅਤੇ ਏ.ਸੀ.ਪੀ ਦੀ ਪਤਨੀ ਦਾ ਜਦ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰੀਪੋਰਟ ਵੀ ਪਾਜ਼ੇਟਿਵ ਆਈ। ਅਮਰਪੁਰਾ ਅਤੇ ਸ਼ਿਮਲਾਪੁਰੀ ਦੀਆਂ ਔਰਤਾਂ ਤੋਂ ਬਾਅਦ ਕਾਨੂੰਨਗੋ ਤੇ ਹੁਣ ਏ.ਸੀ.ਪੀ. ਉਤਰੀ ਅਨਿਲ ਕੋਹਲੀ ਦੀ ਮੌਤ ਤੋਂ ਬਾਅਦ ਸ਼ਹਿਰ ਵਿਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਚੁੱਕੀ ਹੈ।

ਏ.ਸੀ.ਪੀ. ਅਨਿਲ ਕੋਹਲੀ ਦਾ ਇਲਾਜ ਹੁਣ ਪਲਾਜ਼ਮਾ ਥੈਰੇਪੀ ਦੇ ਜ਼ਰੀਏ ਕੀਤਾ ਜਾਣਾ ਸੀ। ਮੁਹਾਲੀ ਵਿਚ ਕਰੋਨਾ ਨੂੰ ਮਾਤ ਦੇ ਚੁੱਕੇ ਨੌਜਵਾਨ ਦੇ ਜ਼ਰੀਏ ਡਾਕਟਰਾਂ ਨੇ ਏ.ਸੀ.ਪੀ. ਅਨਿਲ ਕੋਹਲੀ ਨੂੰ ਪਲਾਜ਼ਮਾ ਥੈਰੇਪੀ ਦੇਣੀ ਸੀ, ਪਰ ਇਸ ਤੋਂ ਪਹਿਲਾਂ ਹੀ ਏ.ਸੀ.ਪੀ. ਅਨਿਲ ਕੋਹਲੀ ਦੀ ਮੌਤ ਹੋ ਗਈ।
ਅਨਿਲ ਕੋਹਲੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਇਸ ਘਾਟੇ ਨੂੰ ਪੰਜਾਬ ਪੁਲਿਸ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।

ਇਸ ਦੌਰਾਨ ਸਵਰਗੀ ਅਨਿਲ ਕੋਹਲੀ ਦੀ ਮ੍ਰਿਤਕ ਦੇਹ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸਸਕਾਰ ਮੌਕੇ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ, ਲੁਧਿਆਣਾ (ਪੂਰਬੀ) ਦੇ ਵਿਧਾਇਕ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਕਈ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।  ਰਵਨੀਤ ਸਿੰਘ ਬਿੱਟੂ, ਤਲਵਾੜ ਅਤੇ ਹੋਰਾਂ ਨੇ  ਕੋਹਲੀ ਦੇ ਦੇਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿਤਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement