
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੂਬੇ ਦੇ ਟੋਲ ਪਲਾਜ਼ਿਆਂ ਤੇ ਟੋਲਿੰਗ ਓਪਰੇਸ਼ਨ ਮੁਅੱਤਲ ਕਰਨ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਟੋਲ ਪਲਾਜ਼ਿਆਂ 'ਚ ਟੋਲਿੰਗ ਕਾਰਜਾਂ ਦੀ ਮੁਅੱਤਲੀ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਹੈ।
Photo
ਉਹਨਾਂ ਅੱਗੇ ਕਿਹਾ ਕਿ 27 ਮਾਰਚ ਨੂੰ ਪਹਿਲਾਂ ਲੌਕਡਾਊਨ ਦੀ ਸੀਮਾ ਤੈਅ ਕਰਨ ਤੱਕ ਟੋਲਿੰਗ ਓਪਰੇਸ਼ਨ ਬੰਦ ਕਰ ਦਿੱਤੇ ਗਏ ਸਨ ਪਰ ਹੁਣ ਟੋਲ ਪਲਾਜ਼ਾ 3 ਮਈ ਤੱਕ ਬੰਦ ਰਹਿਣਗੇ ਕਿਉਂਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਦੇਸ਼ ਵਿਆਪੀ ਲੌਕਡਾਊਨ ਦੀ ਮਿਆਦ ਵੀ ਵਧਾ ਦਿੱਤੀ ਗਈ ਹੈ।
Photo
ਸਿੰਗਲਾ ਨੇ ਕਿਹਾ ਕਿ ਸੂਬੇ ਵਿਚ 23 ਟੋਲ ਪਲਾਜ਼ਾ ਚੱਲ ਰਹੇ ਹਨ। ਹਾਲਾਂਕਿ, ਐਨਐਚਏਆਈ ਦੇ ਅਧੀਨ ਆਉਂਦੇ ਟੋਲ ਪਲਾਜ਼ਾ 20 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਆਦੇਸ਼ਾਂ ਦੇ ਬਾਅਦ ਟੋਲ ਵਸੂਲੀ ਮੁੜ ਤੋਂ ਸ਼ੁਰੂ ਕਰਨਗੇ, ਜਿੱਥੇ ਯਾਤਰੀਆਂ ਨੂੰ ਟੈਕਸ ਦਾ ਭੁਗਤਾਨ ਕਰਨਾ ਪਵੇਗਾ।
Photo
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁਫਤ ਰਾਹਗੀਕਰਨ ਮੁਹੱਈਆ ਕਰਾਉਣ ਦੇ ਨਾਲ-ਨਾਲ ਸੂਬਾ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਾ 3 ਮਈ ਤੱਕ ਡਰਾਈਵਰਾਂ ਨੂੰ ਲੰਗਰ ਦਿੰਦੇ ਰਹਿਣਗੇ। ਉਹਨਾਂ ਕਿਹਾ ਕਿ ਸੜਕ ਕਿਨਾਰੇ ਢਾਬਿਆਂ ਅਤੇ ਰੈਸਟੋਰੈਂਟਾਂ ਨੂੰ ਲੌਕਡਾਊਨ ਕਾਰਨ ਬੰਦ ਕਰ ਦਿੱਤਾ ਗਿਆ ਸੀ ਪਰ ਇਸ ਦੌਰਾਨ ਸੂਬਾ ਸਰਕਾਰ ਨੇ ਐਮਰਜੈਂਸੀ ਸਪਲਾਈ ਕਰਨ ਵਾਲੇ ਵਾਹਨ ਚਾਲਕਾਂ ਨੂੰ ਪੱਕਿਆ ਹੋਇਆ ਖਾਣਾ ਉਪਲੱਬਧ ਕਰਵਾਇਆ।
Photo
ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਹੁਕਮ ਲੋਕ ਨਿਰਮਾਣ ਵਿਭਾਗ ਵੱਲੋਂ ਸਬੰਧਤ ਪਾਰਟੀਆਂ ਨੂੰ ਪਹਿਲਾਂ ਹੀ ਭੇਜ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਕੋਵੀਡ -19 ਦੇ ਫੈਲਣ ਕਾਰਨ ਦੇਸ਼ ਲਈ ਇਹ ਇਕ ਅਹਿਮ ਸਮਾਂ ਹੈ ਅਤੇ ਇਹ ਫੈਸਲਾ ਸੂਬੇ ਵਿਚ ਐਮਰਜੈਂਸੀ ਵਾਹਨਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਵੇਗਾ।