ਪੰਚਾਇਤ ਵਿਭਾਗ ਵਲੋਂ ਸਰਕਾਰੀ ਵਿਭਾਗਾਂ ਨੂੰ ਤਿੰਨ ਲੱਖ ਮਾਸਕ ਮੁਹਈਆ ਕਰਵਾਏ : ਤ੍ਰਿਪਤ ਬਾਜਵਾ
Published : Apr 19, 2020, 8:49 am IST
Updated : Apr 19, 2020, 8:49 am IST
SHARE ARTICLE
File Photo
File Photo

ਵਿਭਾਗ ਨੇ ਖੇਤਾਂ ਅਤੇ ਮੰਡੀਆਂ ਵਿਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕਤਾ ਮੁਹਿੰਮ ਵਿੱਢੀ

ਚੰਡੀਗੜ੍ਹ, 18 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੌਮੀ ਪੇਂਡੂ ਅਜੀਵਕਾ ਮਿਸ਼ਨ ਸਕੀਮ ਤਹਿਤ ਬਣਾਏ ਸਵੈ ਸਹਾਇਤਾ ਗਰੁੱਪਾਂ ਰਾਹੀਂ ਕਰੋਨਾ ਵਿਸ਼ਾਣੂ ਕਾਰਨ ਬਣੇ ਹੋਏ ਗੰਭੀਰ ਸੰਕਟ ਦੇ ਦੌਰ ਵਿਚ ਸਰਕਾਰੀ ਵਿਭਾਗਾਂ ਨੂੰ ਹੁਣ ਤਕ ਤਕਰੀਬਨ ਤਿੰਨ ਲੱਖ ਮੈਡੀਕਲ ਮਾਸਕ ਮੁਹੱਈਆ ਕਰਵਾਏ ਜਾ ਚੁੱਕੇ ਹਨ। 

File photoFile photo

ਪੰਚਾਇਤ ਵਿਭਾਗ ਦੇ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਦਸਿਆ ਕਿ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ ਦੀ ਹਿੰਮਤ ਨਾਲ ਜਿੱਥੇ ਕਰੋਨਾ ਨਾਲ ਲੜ ਰਹੇ ਸਿਹਤ ਅਤੇ ਪੁਲਿਸ ਸਮੇਤ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਇਨ੍ਹਾਂ ਮਾਸਕਾਂ ਨਾਲ ਲੋਂੜੀਦੀ ਸੁਰੱਖਿਆ ਛੱਤਰੀ ਮੁਹੱਈਆ ਹੋਈ ਹੈ, ਉਥੇ ਇਸ ਸੰਕਟ ਦੇ ਸਮੇਂ ਵਿਚ ਪੇਂਡੂ ਔਰਤਾਂ ਨੂੰ ਕੁੱਝ ਕਮਾਈ ਵੀ ਹੋ ਗਈ ਹੈ। ਉਨ੍ਹਾਂ ਦਸਿਆ ਕਿ ਇਸ ਮਾਸਕ ਬਣਾਉਣ ਦੇ ਕੰਮ ਵਿਚ ਹੁਣ ਤਕ ਸਵੈ ਸਹਾਇਤਾ ਗਰੁੱਪ ਦੀਆਂ 3395 ਮੈਂਬਰਾਂ ਨੂੰ ਤਕਰੀਬਨ ਨੌ ਲੱਖ ਰੁਪਏ ਦੀ ਆਮਦਨੀ ਹੋਈ ਹੈ।

ਸ੍ਰੀ ਬਾਜਵਾ ਨੇ ਦਸਿਆ ਕਿ ਮਾਸਕ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਜਿਹੜੇ ਨਵੇਂ ਆਰਡਰ ਮਿਲ ਰਹੇ ਹਨ ਉਹ ਨਾਲ ਦੀ ਨਾਲ ਭੁਗਤਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਅੱਜ ਤਕਰੀਬਨ 25 ਹਜ਼ਾਰ ਮਾਸਕ ਬਣਾਉਣ ਦੇ ਆਰਡਰ ਮਿਲੇ ਹਨ ਜੋ ਕਲ ਤਕ ਮੁਹੱਈਆ ਕਰਵਾ ਦਿਤੇ ਜਾਣਗੇ। ਪੰਚਾਇਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਕਰੋਨਾ ਵਿਰੁਧ ਸੂਬਾ ਸਰਕਾਰ ਵਲੋਂ ਲੜੀ ਜਾ ਰਹੀ ਜੰਗ ਵਿਚ ਸਿਹਤ ਵਿਭਾਗ ਨਾਲ ਮਿਲ ਕੇ ਅੱਗੇ ਹੋ ਕੇ ਲੜਾਈ ਲੜ ਰਿਹਾ ਹੈ।

File photoFile photo

ਵਿਭਾਗ ਦੇ ਅਧਿਕਾਰੀਆਂ ਨੇ ਸਿਰਫ਼ ਦੋ ਦਿਨਾਂ ਵਿਚ ਪੰਜਾਬ ਦੇ ਪਿੰਡਾਂ ਵਿਚ ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਕਰਵਾਈ ਸੀ ਤਾਕਿ ਉਨ੍ਹਾਂ ਦੀ ਸਕਰੀਨਿੰਗ ਕੀਤੀ ਜਾ ਸਕੇ। ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰੇਰਤ ਕਰ ਕੇ ਪੰਜਾਬ ਦੇ ਹਰ ਪਿੰਡ ਦੀ ਤਾਲਾਬੰਦੀ ਕਰਵਾ ਕੇ ਕੋਰੋਨਾ ਦੀ ਕੜੀ ਨੂੰ ਤੋੜਿਆ।

ਸ੍ਰੀ ਬਾਜਵਾ ਨੇ ਦਸਿਆ ਕਿ ਕਣਕ ਦੀ ਵਾਢੀ ਅਤੇ ਮੰਡੀਕਰਨ ਦੌਰਾਨ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਪੰਚਾਇਤ ਵਿਭਾਗ ਵਲੋਂ ਹਰ ਪਿੰਡ ਅਤੇ ਹਰ ਮੰਡੀ ਵਿਚ ਵੱਡ-ਅਕਾਰੀ ਪੋਸਟਰ ਲਾ ਕੇ ਲੋਕਾਂ ਨੂੰ ਖੇਤਾਂ ਅਤੇ ਮੰਡੀਆਂ ਵਿਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਹੈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਲੋਕਾਂ ਵਲੋਂ ਮਿਲ ਰਹੇ ਲਾਮਿਸਾਲ ਸਹਿਯੋਗ ਸਦਕਾ ਪੰਜਾਬ ਛੇਤੀ ਹੀ ਇਸ ਜੰਗ ਵਿਚ ਜੇਤੂ ਹੋ ਕੇ ਨਿਕਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement