
ਪ੍ਰਦਰਸ਼ਨ ਕਰਨ ਮੌਕੇ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਮੁਰਦਾਬਾਦ ਦੇ ਨਾਅਰੇ ਲਾਏ ਗਏ।
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਆਪ ਲੀਡਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਪ੍ਰਦਰਸ਼ਨ ਕਰਨ ਮੌਕੇ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਮੁਰਦਾਬਾਦ ਦੇ ਨਾਅਰੇ ਲਾਏ ਗਏ।
'
ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲੀਕਾਂਡ ਮਾਮਲੇ ਦਾ ਦੋਸ਼ੀ ਬਾਦਲ ਪਰਿਵਾਰ ਖੁਸ਼ੀਆਂ ਮਨਾ ਰਿਹਾ ਹੈ ਅਤੇ ਕੈਪਟਨ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਹਨਾਂ ਮੰਗ ਕੀਤੀ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਜੇਲ੍ਹ ਅੰਦਰ ਕੀਤਾ ਜਾਵੇ।