ਕੁਰੂਕਸ਼ੇਤਰ ਵਿਚ 70 ਦੇ ਕਰੀਬ ਕਿਸਾਨਾਂ ਨੂੰ  ਹਿਰਾਸਤ ਵਿਚ ਲਿਆ 
Published : Apr 19, 2021, 6:56 am IST
Updated : Apr 19, 2021, 6:56 am IST
SHARE ARTICLE
image
image

ਕੁਰੂਕਸ਼ੇਤਰ ਵਿਚ 70 ਦੇ ਕਰੀਬ ਕਿਸਾਨਾਂ ਨੂੰ  ਹਿਰਾਸਤ ਵਿਚ ਲਿਆ 


ਕਿਸਾਨਾਂ ਨੇ ਭਾਜਪਾ ਸੰਸਦ ਮੈਂਬਰ ਨੂੰ  ਵਿਖਾਏ ਕਾਲੇ ਝੰਡੇ

ਕੁਰੂਕਸ਼ੇਤਰ, 18 ਅਪ੍ਰੈਲ : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਐਤਵਾਰ ਨੂੰ  ਇਥੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਅਤੇ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਨੀ ਨੂੰ  ਕਿਸਾਨਾਂ ਨੇ ਕਾਲੇ ਝੰਡੇ ਵਿਖਾਏ | ਦਰਅਸਲ ਸੈਨੀ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਇੱਥੇ ਆਏ ਸਨ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹਰਿਆਣਾ ਸਰਕਾਰ ਅਤੇ ਸੈਨੀ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਅਤੇ ਪ੍ਰੋਗਰਾਮ ਵਿਚ ਉਨ੍ਹਾਂ ਦੇ ਪਹੁੰਚਣ 'ਤੇ ਉਨ੍ਹਾਂ ਨੂੰ  ਕਾਲੇ ਝੰਡੇ ਵਿਖਾਏ | 
ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨ ਇੱਥੇ ਸੈਨੀ ਭਵਨ ਕੋਲ ਥੀਮ ਪਾਰਕ ਵਿਚ ਇਕੱਠੇ ਹੋਏ, ਜਿਥੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ  ਪ੍ਰਦਰਸ਼ਨ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਯੋਜਨ ਵਾਲੀ ਥਾਂ ਵਲ ਮਾਰਚ ਕੀਤਾ ਜਿਸ ਕਾਰਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ  ਹਿਰਾਸਤ 'ਚ ਲੈ ਲਿਆ | ਉਧਰ ਪੁਲਿਸ ਅਧਿਕਾਰੀ ਰਵਿੰਦਰ ਤੋਮਰ ਨੇ ਦਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਤੈਅ ਥਾਂ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੀਆਂimageimage ਸ਼ਰਤਾਂ ਦਾ ਉਲੰਘਨ ਕੀਤਾ ਅਤੇ ਪ੍ਰੋਗਰਾਮ ਦੇ ਆਯੋਜਨ ਵਾਲੀ ਥਾਂ 'ਚ 
ਦਾਖ਼ਲ ਹੋਣ ਲਈ ਬੈਰੀਕੇਡਜ਼ ਤੋੜੇ, ਤਾਂ ਪੁਲਿਸ ਨੇ ਕਾਰਵਾਈ ਕੀਤੀ | ਉਨ੍ਹਾਂ ਦਸਿਆ ਕਿ 70 ਦੇ ਕਰੀਬ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ  ਹਿਰਾਸਤ ਵਿਚ ਲਿਆ ਗਿਆ ਹੈ |
ਜ਼ਿਕਰਯੋਗ ਹੈ ਕਿ ਕਰੀਬ ਦੋ ਹਫ਼ਤੇ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਸਮੂਹ ਨੇ ਸੈਨੀ ਦੇ ਕਾਰ ਦੇ ਸ਼ੀਸ਼ੇ ਤੋੜ ਦਿਤੇ ਸਨ | ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਸੈਨੀ ਇਥੋਂ ਕਰੀਬ 20 ਕਿਲੋਮੀਟਰ ਦੂਰ ਸ਼ਾਹਬਾਦ ਮਾਰਕੰਡਾ 'ਚ ਭਾਜਪਾ ਦੇ ਇਕ ਵਰਕਰ ਦੇ ਘਰ ਤੋਂ ਜਾ ਰਹੇ ਸਨ | ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਨੇਤਾਵਾਂ ਦਾ ਸ਼ਾਂਤੀਪੂਰਨ ਸਮਾਜਕ ਬਾਇਕਾਟ ਜਾਰੀ ਰੱਖਣਗੇ |    (ਏਜੰਸੀ)


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement