
ਇਕ ਵਿਅਕਤੀ ਦੀ ਮੌਕੇ ’ਤੇ ਮੌਤ ਤੇ ਇਕ ਜ਼ਖਮੀ
ਅਮਲੋਹ: ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਟਾਕਿਆਂ ਨਾਲ ਭਰੀ ਇਕ ਰੇਹੜੀ 'ਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
Blast At Amloh
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਰੇਹੜੀ 'ਤੇ ਬੈਠਾ ਵਿਅਕਤੀ 30 ਤੋਂ 35 ਫੁੱਟ ਉੱਪਰ ਉੱਛਲ ਗਿਆ ਅਤੇ ਰੇਹੜੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਧਮਾਕੇ ਦੌਰਾਨ ਜ਼ਖਮੀ ਹੋਏ ਵਿਅਕਤੀ ਦਾ ਸਿਵਲ ਹਸਪਤਾਲ ਅਮਲੋਹ ਵਿਖੇ ਇਲਾਜ ਚੱਲ ਰਿਹਾ ਹੈ।
Injured Man
ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਰੇਹੜੀ 'ਚ ਪਟਾਕੇ ਲੈ ਕੇ ਮਲੋਦ ਤੋਂ ਅਮਲੋਹ ਨੂੰ ਜਾ ਰਹੇ ਸਨ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਨਾਂਅ ਹਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਤੇ ਜ਼ਖਮੀ ਵਿਅਕਤੀ ਦਾ ਨਾਂਅ ਸੁਰਿੰਦਰਪਾਲ ਸਿੰਘ ਹੈ। ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੜਕ ਟੁੱਟੀ ਹੋਈ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਧਮਾਕੇ ਨਾਲ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।