SC ਕਮਿਸ਼ਨ ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਕੱਢਣ ਦੇ ਮਾਮਲੇ 'ਚ DC ਤੇ SSP ਨੂੰ ਕਾਰਵਾਈ ਦੇ ਹੁਕਮ
Published : Apr 19, 2021, 5:24 pm IST
Updated : Apr 19, 2021, 5:24 pm IST
SHARE ARTICLE
Tejinder Kaur
Tejinder Kaur

ਚੋਰੀ ਦੇ ਦੋਸ਼ ਹੇਠ ਗ੍ਰਾਮ ਸਭਾ ਵਲੋਂ ਵਿਅਕਤੀ ਨੂੰ ਨੋਟਿਸ ਭੇਜ ਕੇ 7 ਦਿਨਾਂ ਅੰਦਰ ਅਪਣਾ ਘਰ ਛੱਡ ਕੇ ਜਾਣ ਲਈ ਕਿਹਾ ਗਿਆ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸ ਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ  ਰਾਮ ਸਿੰਘ ਪੁੱਤਰ ਲਾਲ ਸਿੰਘ ਨੇ ਕਮਿਸ਼ਨ ਕੋਲ ਹਲਫੀਆ ਬਿਆਨ ਰਾਹੀਂ ਸ਼ਿਕਾਇਤ ਕੀਤੀ ਸੀ ਕਿ ਚੋਰੀ ਦੇ ਦੋਸ਼ ਹੇਠ ਪਿੰਡ ਦੀ ਗ੍ਰਾਮ ਸਭਾ ਵਲੋਂ ਉਸਨੂੰ ਲਿਖਤੀ ਨੋਟਿਸ ਭੇਜਿਆ ਗਿਆ ਸੀ ਕਿ ਉਹ 7 ਦਿਨਾਂ ਆਪਣਾ ਪਿੰਡ ਵਿਚਲਾ ਘਰ ਛੱਡ ਕੇ ਚਲਾ ਜਾਵੇ ਨਹੀਂ ਤਾਂ ਉਸਦਾ ਸਮਾਨ ਚੁੱਕ ਕੇ ਪਿੰਡ ਤੋਂ ਬਾਹਰ ਰੱਖ ਦਿੱਤਾ ਜਾਵੇਗਾ।

SC Commission SC Commission

ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਗੱਲ ਨੂੰ ਬੀਤਿਆਂ 1 ਸਾਲ ਹੋ ਗਿਆ ਹੈ ਅਤੇ ਇਸ ਕਰਕੇ ਮੈਂ ਆਪਣਾ ਪਿੰਡ ਛੱਡਕੇ ਬਾਹਰ ਰਹਿਣ ਲਈ ਮਜਬੂਰ ਹਾਂ । ਜਿਸਦੇ ਕਾਰਨ ਮੇਰੇ ਬੱਚਿਆਂ ਦੀ ਪੜਾਈ ਵੀ ਛੁੁੱਟ ਗਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਇਨਕੁਆਇਰੀ ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲਾ ਪ੍ਰੀਸ਼ਦ ਬਠਿੰਡਾ ਵਲੋਂ ਕੀਤੀ ਗਈ ਅਤੇ ਮੇਰੀ ਦਰਖ਼ਾਸਤ ਨੂੰ ਬੇਬੁੁਨਿਆਦ ਦੱਸ ਕੇ ਦਾਖ਼ਲ ਦਫ਼ਤਰ ਕਰ ਦਿੱਤਾ ਗਿਆ।

ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ’ਤੇ ਕਮਿਸ਼ਨ ਨੇ ਕਾਰਵਾਈ ਕਰਦਿਆਂ ਗਿਆਨ ਚੰਦ ਅਤੇ ਪ੍ਰਭਦਿਆਲ ਦੀ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਲੋਂ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ ਅਤੇ ਪਿੰਡ ਦੇ ਸਰਪੰਚ ਨੇ ਮੌਕੇ ’ਤੇ ਬਿਆਨ ਦਿੱਤਾ ਕਿ ਪਿੰਡ ਦੇ ਹੋਰ ਮੁਹਤਬਰ ਵਿਅਕਤੀਆਂ ਨੇ ਮੈਨੂੰ ਮਜਬੂਰ ਕਰਕੇ ਇਹ ਹੁਕਮ ਜਾਰੀ ਕਰਵਾਇਆ ਸੀ।

Tejinder KaurTejinder Kaur

ਉਹਨਾਂ ਦੱਸਿਆ ਕਿ ਰਾਮ ਸਿੰਘ ਦਾ ਮਾਮਲਾ ਅੱਤਿਆਚਾਰ ਨਿਵਾਰਨ ਐਕਟ 1989 ਸੋਧਿਤ 2018 ਦੀ ਧਾਰਾ 3(1)(ਜ਼ੈਡ) ਦੇ ਘੇਰੇ ਵਿੱਚ ਆਉਂਦਾ ਹੈ। ਇਸ ਲਈ ਇਸ ਮਾਮਲੇ ਵਿੱਚ ਮਾਮਲੇ ਵਿੱਚ ਸ਼ਾਮਲ ਵਿਅਕਤੀ ਜਿਹਨਾਂ ਵਲੋਂ ਮਤਾ ਪਾਸ ਕੀਤਾ ਗਿਆ ਅਤੇ ਡੀ.ਏ. ਲੀਗਲ ਦੀ ਰਾਏ ਲੈ ਕੇ ਪੰਚਾਇਤ ਸਕੱਤਰ ਜਿਸਨੇ ਇਹ ਮਤਾ ਲਿਖਿਆ ਅਤੇ ਰਾਮ ਸਿੰਘ  ਵਲੋਂ ਕੀਤੀ ਗਈ ਸ਼ਿਕਾਇਤ ਨੂੰ ਦਾਖ਼ਲ ਦਫ਼ਤਰ ਕਰਨ ਵਾਲੇ ਜ਼ਿਲਾ ਪ੍ਰੀਸ਼ਦ ਦੇ ਅਧਿਕਾਰੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਪੀੜਤ ਵਿਅਕਤੀ ਨੂੰ ਲਿਆ ਕੇ ਉਸਦੇ ਪਿੰਡ ਵਿੱਚ ਮੁੜ ਵਸੇਬਾ ਕਰਵਾਏ ਅਤੇ ਸਮਾਜਕ ਨਿਆਂ , ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੀੜਤ ਨੂੰ ਮੁਆਵਜ਼ਾ ਸਕੀਮ ਤਹਿਤ ਬਣਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਮਿਤੀ 10-5-2021 ਨੂੰ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਮਿਸ਼ਨ ਕੋਲ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement