
ਕਿਸਾਨੀ ਅੰਦੋਲਨ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬੇਟੇ ਪੂਰਵ ਟਿਕੈਤ ਅਤੇ ਅਦਾਕਾਰਾ ਸੋਨੀਆ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਅਤੇ ਇਲਾਈ ਬਾਣੀ ਦਾ ਕੀਰਤਨ ਸਰਵਣ ਕੀਤਾ।
Sonia Mann and Rakesh Tikait son at Sri Harmandir sahib
ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪੂਰਵ ਟਿਕੈਤ ਅਤੇ ਸੋਨੀਆ ਮਾਨ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਪੂਰੇ ਸਿਖਰ ’ਤੇ ਹੈ ਅਤੇ ਮਾਝੇ ਦੇ ਲੋਕਾਂ ਦੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਸਬੰਧੀ ਅੱਜ ਅੰਮ੍ਰਿਤਸਰ ਵਿਚ ਅਜਨਾਲਾ ਦੇ ਕੁੱਕੜਾਂਵਾਲਾ ਸਟੇਡੀਅਮ ਵਿਖੇ ਕਿਸਾਨ ਮਹਾਂ ਸਭਾ ਦਾ ਆਯੋਜਨ ਕੀਤਾ ਗਿਆ ਹੈ।
Sonia Mann
ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਲਈ ਕਿਸਾਨ ਆਗੂ ਅਤੇ ਮਸ਼ਹੂਰ ਪੰਜਾਬੀ ਗਾਇਕ ਪਹੁੰਚ ਰਹੇ ਹਨ। ਇਸ ਮੌਕੇ ਪੂਰਵ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ।
Sonia Mann and Rakesh Tikait son at Sri Harmandir sahib
ਜ਼ਿਕਰਯੋਗ ਹੈ ਕਿ ਅੱਜ ਮਾਝੇ ਦੀ ਧਰਤੀ ’ਤੇ ਕਿਸਾਨ ਅੰਦੋਲਨ ਦੀ ਪਹਿਲੀ ਮਹਾਂ ਸਭਾ ਕਰਵਾਈ ਜਾ ਰਹੀ ਹੈ। ਇਸ ਦੌਰਾਨ ਮਾਝੇ ਦੇ ਲੋਕਾਂ ਨੂੰ ਇਸ ਦੇਸ਼ ਵਿਆਪੀ ਕਿਸਾਨੀ ਅੰਦੋਲਨ ਨਾਲ ਜੁੜਲ ਲਈ ਪ੍ਰੇਰਿਤ ਕੀਤਾ ਜਾਵੇਗਾ।