ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ 'ਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਸਿੰਘ ਚੀਮਾ 
Published : Apr 19, 2022, 4:16 pm IST
Updated : Apr 19, 2022, 4:16 pm IST
SHARE ARTICLE
 Harpal Cheema
Harpal Cheema

- 2021-22 ਦੌਰਾਨ ਗੰਨੇ ਦੀ ਪਿੜਾਈ ਪਿਛਲੇ ਸੀਜ਼ਨ ਨਾਲੋਂ 20 ਲੱਖ ਕੁਇੰਟਲ ਵੱਧ 

 

ਚੰਡੀਗੜ੍ਹ :  ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ।  ਉਹਨਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ।  ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। 

SugarcaneSugarcane

ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ 'ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਗਿਆ ਹੈ।

ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ। 

Harpal Cheema Harpal Cheema

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 

ਇਸ ਦੇ ਨਾਲ  ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋੋਂ ਦਿੱਤੇ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement