ਇਕ ਕਿਲੋਵਾਟ ਲੋਡ ਬਿਜਲੀ ਕੁਨੈਕਸ਼ਨ ਵਾਲੇ ਬੀਪੀਐਲ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਮੁਫਤ ਬਿਜਲੀ: ਹਰਭਜਨ ਸਿੰਘ
Published : Apr 19, 2022, 7:53 pm IST
Updated : Apr 19, 2022, 7:53 pm IST
SHARE ARTICLE
Power Minister Harbhajan Singh ETO
Power Minister Harbhajan Singh ETO

ਇੱਕ ਕਿਲੋਵਾਟ ਤੋਂ ਵੱਧ ਅਤੇ ਆਮਦਨ ਕਰ ਦੇਣ ਵਾਲੇ SC, BC ਪਰਿਵਾਰਾਂ ‘ਤੇ ਜਨਰਲ ਸ਼੍ਰੇਣੀ ਦਾ ਨਿਯਮ ਹੋਵੇਗਾ ਲਾਗੂ


ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਕ ਕਿਲੋਵਾਟ ਲੋਡ ਤੱਕ ਬਿਜਲੀ ਕੁਨੈਕਸ਼ਨ ਵਾਲੇ ਬੀਪੀਐਲ ਖਪਤਕਾਰਾਂ ਨੂੰ ਇਕ ਮਹੀਨੇ ਲਈ 300 ਯੂਨਿਟ ਅਤੇ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 2 – 3 ਕਿਲੋਵਾਟ ਬਿਜਲੀ ਕੁਨੈਕਸ਼ਨ ਵਾਲੇ ਐਸਸੀ, ਬੀਸੀ ਖਪਤਕਾਰਾਂ ’ਤੇ ਜਨਰਲ ਸ਼੍ਰੇਣੀ ਦਾ ਨਿਯਮ ਲਾਗੂ ਹੋਵੇਗਾ। ਉਨ੍ਹਾਂ ਨੂੰ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ, ਜੇਕਰ ਬਿੱਲ ਇਸ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਇਨਕਮ ਟੈਕਸ ਦਾ ਭੁਗਤਾਨ ਕਰਨ ਵਾਲੇ ਅਨੁਸੂਚਿਤ ਜਾਤੀ ਅਤੇ ਬੀਸੀ ਪਰਿਵਾਰ ਤੇ ਜਨਰਲ ਸ਼੍ਰੇਣੀ ਦਾ ਫਾਰਮੂਲਾ ਲਾਗੂ ਹੋਵੇਗਾ। ਅਗਰ 2 ਮਹੀਨੇ ਦਾ ਬਿਲ 600 ਰੁਪਏ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ।

Electricity Electricity

ਹਰਭਜਨ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਇੱਕ ਕਿਲੋਵਾਟ ਲੋਡ ਵਾਲੇ ਬਿਜਲੀ ਕੁਨੈਕਸ਼ਨ ਵਾਲੇ ਅਨੁਸੂਚਿਤ ਜਾਤੀ ਵਰਗ ਦੇ ਬੀਪੀਐਲ ਖਪਤਕਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਦਿੱਤੀ ਜਾਂਦੀ ਸੀ, ਹੁਣ ਇਸ ਨੂੰ ਵਧਾ ਕੇ 300 ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 2 ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਜੇਕਰ ਉਨ੍ਹਾਂ ਦਾ ਬਿੱਲ 600 ਯੂਨਿਟ ਤੋਂ ਉੱਪਰ ਆਉਂਦਾ ਹੈ, ਤਾਂ ਉਨ੍ਹਾਂ ਨੂੰ 600 ਯੂਨਿਟ ਮੁਆਫ਼ ਕੀਤੇ ਜਾਣਗੇ ਅਤੇ ਅਗਰ ਉਨ੍ਹਾਂ ਦਾ ਬਿੱਲ 610 ਯੂਨਿਟ ਆਉਂਦਾ ਹੈ ਤਾਂ 10 ਯੂਨਿਟ ਬਿਜਲੀ ਦਾ ਬਿੱਲ ਅਦਾ ਕਰਨਾ ਹੋਵੇਗਾ।

ElectricityElectricity

ਬਿਜਲੀ ਮੰਤਰੀ ਨੇ ਕਿਹਾ ਕਿ ਜੇਕਰ ਐਸ.ਸੀ., ਬੀ.ਸੀ ਵਰਗ ਨਾਲ ਸਬੰਧਤ ਖਪਤਕਾਰ ਕੋਲ 2 ਤੋਂ 3 ਕਿਲੋਵਾਟ ਬਿਜਲੀ ਦਾ ਲੋਡ ਹੈ, ਜੇਕਰ ਉਨ੍ਹਾਂ ਦਾ ਬਿਜਲੀ ਦਾ ਬਿੱਲ 600 ਤੋਂ ਉਪਰ ਆਉਂਦਾ ਹੈ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਜਨਰਲ ਵਰਗ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਰਲ ਵਰਗ ਨਾਲ ਧੱਕਾ ਕੀਤਾ ਸੀ ਪਰ ਸਾਡੀ ਸਰਕਾਰ ਜਨਰਲ ਵਰਗ ਨੂੰ ਵੀ ਦੋ ਮਹੀਨਿਆਂ ਲਈ 600 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਆਮਦਨ ਕਰ ਅਦਾ ਕਰਨ ਵਾਲੇ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਵੀ ਮੁਆਫ਼ ਕੀਤਾ ਗਿਆ ਹੈ। ਜੇਕਰ ਉਨ੍ਹਾਂ ਦਾ ਦੋ ਮਹੀਨੇ ਦਾ ਬਿੱਲ 600 ਯੂਨਿਟ ਤੋਂ ਉੱਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

Harbhajan Singh ETOHarbhajan Singh ETO

ਇਸ ਤੋਂ ਇਲਾਵਾ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਕੋਈ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਬਿਜਲੀ ਮੰਤਰੀ ਨੇ ਕਿਹਾ ਕਿ ਮਾਰਚ 2021 ਦੇ ਮੁਕਾਬਲੇ ਹੁਣ ਮਾਰਚ 2022 ਵਿੱਚ ਅਸੀਂ ਇੱਕ ਮਹੀਨੇ ਵਿੱਚ 1000 ਮੈਗਾਵਾਟ ਵੱਧ ਬਿਜਲੀ ਸਪਲਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਮੰਗ ਹੋਰ ਵਧੇਗੀ ਅਤੇ 15000 ਮੈਗਾਵਾਟ ਬਿਜਲੀ ਦੀ ਮੰਗ ਹੋਰ ਵਧੇਗੀ, ਇਸ ਲਈ ਅਸੀਂ ਸਾਰੇ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਕੋਲਾ ਮੰਤਰੀ ਨੂੰ ਵੀ ਮਿਲ ਚੁੱਕੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਅਸੀਂ ਬਿਜਲੀ ਦੀ ਮੰਗ ਪੂਰੀ ਕਰਾਂਗੇ।

Punjab GovtPunjab Govt

ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਵੀ ਨਿਯਮਾਂ ਤਹਿਤ ਬਿਜਲੀ ਖਰੀਦ ਰਹੇ ਹਾਂ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਥਰਮਲ ਪਲਾਂਟਾਂ ਵਿਰੁੱਧ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਤੇ ਅਗਲੀ ਕਾਰਵਾਈ ਕਰਾਂਗੇ, ਕਿਉਂਕਿ ਜੋ ਵੀ ਹੋਣਾ ਹੈ, ਉਹ ਕਾਨੂੰਨ ਅਨੁਸਾਰ ਹੀ ਹੋਣਾ ਹੈ। ਐਸਵਾਈਐਲ ਦੇ ਪਾਣੀ ਬਾਰੇ ਬਿਜਲੀ ਮੰਤਰੀ ਨੇ ਕਿਹਾ ਕਿ ਸਾਡਾ ਸਟੈਂਡ ਸਪੱਸ਼ਟ ਹੈ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਅਸੀਂ ਕਿਸੇ ਵੀ ਹਾਲਤ ਵਿੱਚ ਹਰਿਆਣਾ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਣ ਦੇਵਾਂਗੇ।

Harbhajan Singh ETOHarbhajan Singh ETO

ਬਿਜਲੀ ਮੰਤਰੀ ਨੇ ਕਿਹਾ ਕਿ ਅਸੀਂ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਗਾਏ ਗਏ ਬਿਜਲੀ ਮੀਟਰਾਂ ਦੀ ਜਾਂਚ ਕਰਵਾ ਰਹੇ ਹਾਂ ਅਤੇ ਕਾਲੋਨਾਈਜ਼ਰਾਂ ਵਿਰੁੱਧ ਵੀ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ ਕਈ ਮਾਮਲੇ ਹਨ ਜੋ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦੇਵਾਂਗੇ। ਅਸੀਂ ਕਾਲੋਨਾਈਜ਼ਰਾਂ ਨੂੰ ਨੋਟਿਸ ਵੀ ਦੇਵਾਂਗੇ ਅਤੇ ਕਾਰਵਾਈ ਵੀ ਕਰਾਂਗੇ। ਇਸ ਤੋਂ ਇਲਾਵਾ ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੇ ਸਰਕਾਰੀ ਅਤੇ ਨਿੱਜੀ ਅਦਾਰੇ ਹਨ, ਜਿਨ੍ਹਾਂ ਨੇ ਬਿਜਲੀ ਦੇ ਬਿੱਲ ਜਮ੍ਹਾ ਨਹੀਂ ਕਰਵਾਏ ਹਨ, ਅਸੀਂ ਉਨ੍ਹਾਂ ਦੀ ਵੀ ਸਮੀਖਿਆ ਕਰ ਰਹੇ ਹਾਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement