ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥਣ ਦਾ ਬਲਾਤਕਾਰ, ਪੀੜਤ ਨੂੰ ਬਹਾਨੇ ਨਾਲ ਘਰ ਲੈ ਕੇ ਗਿਆ ਸੀ ਦੋਸ਼ੀ

By : GAGANDEEP

Published : Apr 19, 2023, 5:21 pm IST
Updated : Apr 19, 2023, 6:37 pm IST
SHARE ARTICLE
photo
photo

ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

 

ਲੁਧਿਆਣਾ: ਲੁਧਿਆਣਾ ਵਿੱਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿੰਬਾਬਵੇ ਦੀ ਰਹਿਣ ਵਾਲੀ ਵਿਦਿਆਰਥਣ ਖੰਨਾ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦੀ ਹੈ। ਦੂਜੇ ਪਾਸੇ ਜਿਸ ਵਿਦਿਆਰਥੀ 'ਤੇ ਦੋਸ਼ ਲਗਾਇਆ ਗਿਆ ਹੈ, ਉਹ ਅਫਰੀਕਾ ਦੇ ਲਾਈਬੇਰੀਆ ਦਾ ਰਹਿਣ ਵਾਲਾ ਹੈ। ਦੋਵੇਂ ਕਾਲਜ ਵਿੱਚ ਇਕੱਠੇ ਪੜ੍ਹਦੇ ਹਨ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਰੱਬਾ ਇਹੋ-ਜਿਹੀ ਔਲਾਦ ਕਿਸੇ ਨੂੰ ਨਾ ਦੇਈਂ, ਰੋਟੀ ਮੰਗਣ 'ਤੇ ਬਜ਼ੁਰਗ ਪਿਓ ਨੂੰ ਡੰਡੇ ਨਾਲ ਕੁੱਟਿਆ

ਲੜਕੀ ਕਾਲਜ ਦੇ ਕੋਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਮੁਲਜ਼ਮ ਦੀ ਪਛਾਣ ਪ੍ਰੋਮਿਸ ਵਜੋਂ ਹੋਈ ਹੈ। ਉਸ ਦਾ ਘਰ ਵੀ ਲੜਕੀ ਦੇ ਘਰ ਦੇ ਨੇੜੇ ਹੀ ਹੈ। ਦੱਸਿਆ ਗਿਆ ਹੈ ਕਿ ਲੜਕੀ ਰਾਤ ਸਮੇਂ ਆਪਣੇ ਘਰ ਦੇ ਬਾਹਰ ਬੈਠੀ ਸੀ। ਇਸ ਦੌਰਾਨ ਪ੍ਰੋਮਿਸ ਨੇ ਉਸ ਨੂੰ ਖਾਣਾ ਬਣਾਉਣ ਲਈ ਕਿਹਾ। ਪ੍ਰੋਮਿਸ ਆਪਣੇ ਸਾਥੀਆਂ ਨਾਲ ਘਰ ਵਿਚ ਸ਼ਰਾਬ ਪੀ ਰਿਹਾ ਸੀ।

ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਵੱਲੋ ਔਰਤਾਂ ਸਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਪਹਿਲੀ ਮਿਲਣੀ

ਜਿਵੇਂ ਹੀ ਉਹ ਖਾਣਾ ਬਣਾਉਣ ਲੱਗੀ, ਉਸ ਨੇ ਉਸ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਕੀਤੀ ਗਈ। ਪੀੜਤਾ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement