ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਸ ਦੇ ਕੈਡਿਟਾਂ ਨਾਲ ਮੁਲਾਕਾਤ
Published : Apr 19, 2023, 2:37 pm IST
Updated : Apr 19, 2023, 6:09 pm IST
SHARE ARTICLE
photo
photo

ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ 'ਚ ਸਥਾਈ ਕਮਿਸ਼ਨ ਹਾਸਲ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

 

ਚੰਡੀਗੜ੍ਹ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੇ ਚੁਣੇ ਹੋਏ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇਣਾ ਹੈ।

ਇਨ੍ਹਾਂ ਨਾਮਵਰ ਅਦਾਰਿਆਂ ਦਾ ਹਿੱਸਾ ਬਣਨ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। 

ਇਨ੍ਹਾਂ ਕੈਡਿਟਾਂ 'ਤੇ ਭਰੋਸਾ ਪ੍ਰਗਟਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਹੀ ਨਹੀਂ ਬਲਕਿ ਸੂਬੇ ਅਤੇ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਬਹਾਦਰੀ ਅਤੇ ਅਨੁਸ਼ਾਸਨ ਵਾਲੇ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਸੰਜੋਇਆ ਹੈ।   

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ ਇਸ ਇੰਸਟੀਚਿਊਟ ਦੀਆਂ 4 ਲੇਡੀ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਰੈਂਕ ਮਿਲਿਆ ਹੈ, ਦੋ ਲੇਡੀ ਕੈਡਿਟਾਂ ਨੇ ਓ.ਟੀ.ਏ./ਏ.ਐਫ.ਏ. ਵਿੱਚ ਜੁਆਇਨ ਕੀਤਾ ਹੈ, ਇੱਕ ਲੇਡੀ ਕੈਡਿਟ ਨੇ ਐਨ.ਡੀ.ਏ. ਵਿੱਚ ਜੁਆਇਨ ਕੀਤਾ ਹੈ ਅਤੇ 25 ਲੇਡੀ ਕੈਡਿਟਾਂ ਏ.ਐਫ.ਸੀ.ਏ.ਟੀ. ਅਤੇ ਸੀ.ਡੀ.ਐਸ. ਲਿਖਤੀ ਪ੍ਰੀਖਿਆਵਾਂ ਪਾਸ ਕਰਨ ਉਪਰੰਤ  ਐਸ.ਐਸ.ਬੀ. ਤੋਂ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ। 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 18 ਕੈਡਿਟਾਂ ਨੇ ਐਨ.ਡੀ.ਏ./ਅਤੇ ਇਸਦੇ ਬਰਾਬਰ ਦੇ ਦਰਜੇ ਦੀਆਂ ਅਕੈਡਮੀਆਂ ਵਿੱਚ ਜੁਆਇਨ ਕੀਤਾ ਹੈ ਅਤੇ 22 ਕੈਡਿਟਾਂ ਨੇ ਭਾਰਤ ਦੇ ਰੱਖਿਆ ਬਲਾਂ ਵਿੱਚ ਅਫ਼ਸਰ ਰੈਂਕ ‘ਤੇ ਜੁਆਇੰਨ ਕੀਤਾ ਹੈ। 14 ਕੈਡਿਟਾਂ ਨੇ ਆਪਣੀ ਐਸ.ਐਸ.ਬੀ. ਦੀ ਪ੍ਰੀਖਿਆ ਕਲੀਅਰ ਕਰ ਲਈ ਹੈ ਅਤੇ ਮੈਰਿਟ ਸੂਚੀ ਤੇ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ।

ਇਸ ਮੌਕੇ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement