
'ਜੇਲ ਅਧਿਕਾਰੀਆਂ ਨੇ ਮੁਖਤਾਰ ਅੰਸਾਰੀ ਤੋਂ ਲਈ ਰਿਸ਼ਵਤ'
ਚੰਡੀਗੜ੍ਹ: ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਗੈਂਗਸਟਰ ਅਤੇ ਉੱਤਰ ਪ੍ਰਦੇਸ਼ ਦੇ ਆਗੂ ਮੁਖਤਾਰ ਅੰਸਾਰੀ ਨੂੰ ਵੀਵੀਆਈਪੀ ਸਹੂਲਤਾਂ ਮਿਲੀਆਂ ਹਨ। ਪੰਜਾਬ ਪੁਲਿਸ ਦੀ ਰਿਪੋਰਟ ਵਿਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਮੁਖਤਾਰ ਅੰਸਾਰੀ ਨੇ ਵੀਵੀਆਈਪੀ ਸਹੂਲਤਾਂ ਲਈ ਅਧਿਕਾਰੀਆਂ ਨੂੰ ਰਿਸ਼ਵਤ ਵੀ ਦਿੱਤੀ ਸੀ। ਇਹ ਰਿਪੋਰਟ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚੀ ਹੈ। ਹੁਣ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ: Anju Bobby George : ਇੱਕ ਗੁਰਦਾ ਹੋਣ ਦੇ ਬਾਵਜੂਦ ਵੀ ਨਹੀਂ ਛਡਿਆ ਹੌਸਲਾ
ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿਚ ਬੰਦ ਸੀ। ਇਸ ਸਮੇਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ। ਰਿਪੋਰਟਾਂ ਅਨੁਸਾਰ ਉਸ ਨੂੰ ਜੇਲ੍ਹ ਵਿਚ ਰਹਿਣ ਦੌਰਾਨ ਨਾ ਸਿਰਫ਼ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ, ਸਗੋਂ ਜਿਸ ਮਾਮਲੇ ਵਿਚ ਪੰਜਾਬ ਪੁਲਿਸ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਸੀ, ਉਸ ਦਾ ਚਲਾਣ ਵੀ ਪੇਸ਼ ਨਹੀਂ ਕੀਤਾ ਗਿਆ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਵੀ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ: ਰੱਬਾ ਇਹੋ-ਜਿਹੀ ਔਲਾਦ ਕਿਸੇ ਨੂੰ ਨਾ ਦੇਈਂ, ਰੋਟੀ ਮੰਗਣ 'ਤੇ ਬਜ਼ੁਰਗ ਪਿਓ ਨੂੰ ਡੰਡੇ ਨਾਲ ਕੁੱਟਿਆ
2020 ਵਿਚ ਯੂਪੀ ਪੁਲਿਸ ਨੇ ਇਲਜ਼ਾਮ ਲਾਇਆ ਸੀ ਕਿ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੂਪਨਗਰ ਜੇਲ੍ਹ ਵਿਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਬਦਲੇ ਵਿਚ ਜੇਲ੍ਹ ਅਧਿਕਾਰੀਆਂ ਨੇ ਅੰਸਾਰੀ ਤੋਂ ਰਿਸ਼ਵਤ ਲਈ ਸੀ। ਇਹਨਾਂ ਇਲਜ਼ਾਮਾ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਦੋ ਮਹੀਨੇ ਬਾਅਦ ਹੀ ਮਾਮਲੇ ਦੀ ਜਾਂਚ ਲਈ ਏਡੀਜੀਪੀ ਆਰਐਨ ਢੋਕੇ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਿਪੋਰਟ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਕੈਰਨ ਦੋਸਾਂਝ ਨੇ ਕੈਨੇਡਾ ਵਿਚ ਸਭ ਤੋਂ ਪਹਿਲਾਂ ਵਸਣ ਵਾਲੇ ਸਿੱਖਾਂ ’ਤੇ ਲਿਖੀ ਕਿਤਾਬ
ਦੱਸਿਆ ਜਾ ਰਿਹਾ ਹੈ ਕਿ ਅੰਸਾਰੀ ਦੀ ਮਦਦ ਕਰਨ ਵਾਲੇ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਜਲਦ ਹੀ ਇਸ ਮਾਮਲੇ 'ਚ ਵੱਡੀ ਕਾਰਵਾਈ ਹੋ ਸਕਦੀ ਹੈ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੈਂਗਸਟਰ ਅੰਸਾਰੀ ਨੂੰ ਜੇਲ੍ਹ ਵਿਚ ਵਿਸ਼ੇਸ਼ ਸਹੂਲਤਾਂ ਦੇਣ ਦਾ ਮੁੱਦਾ ਵੀ ਗਰਮ ਰਿਹਾ ਸੀ। ਇਹ ਵੀ ਇਲਜ਼ਾਮ ਸਨਕਿ ਅੰਸਾਰੀ ਦੇ ਕਾਂਗਰਸੀ ਆਗੂਆਂ ਨਾਲ ਸਬੰਧ ਸਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥਣ ਦਾ ਕੀਤਾ ਬਲਾਤਕਾਰ, ਆਰੋਪੀ ਪੀੜਤ ਨੂੰ ਬਹਾਨੇ ਨਾਲ ਲੈ ਕੇ ਗਿਆ ਸੀ ਘਰ
ਜਨਵਰੀ 2019 ਵਿਚ ਮੁਹਾਲੀ ਪੁਲਿਸ ਨੇ ਅੰਸਾਰੀ ਨੂੰ ਉੱਤਰ ਪ੍ਰਦੇਸ਼ ਦੀ ਇਕ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਸੀ। ਅੰਸਾਰੀ 'ਤੇ ਮੁਹਾਲੀ ਦੇ ਸੈਕਟਰ-70 'ਚ ਇਕ ਬਿਲਡਰ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਸੀ। 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ।