ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਦਾ ਦਿਹਾਂਤ

By : GAGANDEEP

Published : Apr 19, 2023, 12:51 pm IST
Updated : Apr 19, 2023, 3:44 pm IST
SHARE ARTICLE
photo
photo

ਗੁਰਦਿਆਂ ਦੇ ਰੋਗ ਤੋਂ ਸਨ ਪੀੜਤ

 

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ  43 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਹ ਗੁਰਦਿਆਂ ਦੇ ਰੋਗ ਤੋਂ ਪੀੜਤ ਸਨ ਤੇ ਹਸਪਤਾਲ ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ: ਚੀਨ ਨੂੰ ਪਿੱਛੇ ਛੱਡ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼

ਭਾਈ ਹਰਕ੍ਰਿਸ਼ਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਸੰਗਤ ਵਿਚ ਸੋਗ ਦੀ ਲਹਿਰ ਹੈ। ਸੰਗਤਾਂ ਭਾਈ ਹਰਕ੍ਰਿਸ਼ਨ ਸਿੰਘ ਪਾਸੋਂ ਕੀਰਤਨ ਦੀ ਸੇਵਾ ਲਈ ਦੇਸ਼ ਵਿਦੇਸ਼ਾਂ 'ਚ ਆਪਣੇ ਸਮਾਗਮਾਂ ਲਈ ਕੀਰਤਨ ਦੀ ਹਾਜ਼ਰੀ ਲਗਵਾਉਣ ਲਈ ਬੁਲਾਉਂਦੀਆਂ ਸਨ।

ਇਹ ਵੀ ਪੜ੍ਹੋ: ਪਸ਼ੂ ਪ੍ਰੇਮੀਆਂ ਲਈ ਖੁਸ਼ਖਬਰੀ! ਕੁੱਤਿਆਂ ਨੂੰ ਵੀ ਮਿਲਿਆ ਮੂਲ ਨਿਵਾਸੀ ਦਾ ਅਧਿਕਾਰ 

ਭਾਈ ਹਰਕ੍ਰਿਸ਼ਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕਰਦਿਆਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement