Dera Baba Nanak News: 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Published : Apr 19, 2024, 9:03 pm IST
Updated : Apr 19, 2024, 9:03 pm IST
SHARE ARTICLE
A young man was brutally murdered over a transaction of 200 rupees Dera Baba Nanak News
A young man was brutally murdered over a transaction of 200 rupees Dera Baba Nanak News

Dera Baba Nanak News: ਮਾਮੂਲੀ ਤਕਰਾਰ ਦੌਰਾਨ ਪਤੀ- ਪਤਨੀ ਨੇ ਵਾਰਦਾਤ ਨੂੰ ਦਿਤਾ ਅੰਜਾਮ

A young man was brutally murdered over a transaction of 200 rupees: ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ 'ਚ ਨੌਜਵਾਨ ਦਾ 200 ਰੁਪਏ ਪਿੱਛੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਪਹਿਚਾਣ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਉਮਰ 34 ਸਾਲ ਵਾਸੀ ਜੋੜੀਆਂ ਕਲਾਂ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਵਿਖੇ ਕਿਸੇ ਢਾਬੇ 'ਤੇ ਕੰਮ ਕਰਦਾ ਸੀ ਉਹ ਆਪਣੇ ਪਿੰਡ ਛੁੱਟੀ ਲੈ ਕੇ ਆਇਆ ਹੋਇਆ ਸੀ।

ਇਹ ਵੀ ਪੜ੍ਹੋ: Punjab News: ਸਰਕਾਰ ਦੀ ਆਬਕਾਰੀ ਨੀਤੀ ਨਿਯਮਾਂ ਅਨੁਸਾਰ ਸ਼ਰਾਬ ਵੇਚਣਾ ਮੌਲਿਕ ਅਧਿਕਾਰ ਨਹੀਂ : ਹਾਈਕੋਰਟ

ਇਸੇ ਦੌਰਾਨ ਉਹ ਨਾਲ ਦੇ ਪਿੰਡ ਹਰੂਵਾਲ ਵਿਖੇ ਆਪਣੇ ਦੋਸਤ ਸੁਖਾ ਮਸੀਹ ਨਾਲ ਸ਼ਰਾਬ ਪੀਣ ਚਲਾ ਗਿਆ ਤੇ ਉੱਥੇ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਅਤੇ ਉਸ ਦੀ ਪਤਨੀ ਵੱਲੋਂ ਉਸ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾਸ਼ ਨੂੰ ਨੇੜਲੇ ਡਰੇਨ ਨਾਲੇ ਵਿੱਚ ਸੁੱਟ ਦਿੱਤਾ ਗਿਆ।

ਇਹ ਵੀ ਪੜ੍ਹੋ: Sangrur Jail News: ਸੰਗਰੂਰ ਜੇਲ 'ਚ ਹੋਈ ਜ਼ਬਰਦਸਤ ਖ਼ੂਨੀ ਝੜਪ, 2 ਕੈਦੀਆਂ ਦੀ ਹੋਈ ਮੌਤ 

ਕਤਲ ਦੀ ਜਾਣਕਾਰੀ ਉਸ ਦੇ ਨਾਲ ਗਏ ਸੁੱਖਾ ਮਸੀਹ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੌਡੂ ਮੁਸੀਹ ਦੀ ਪਤਨੀ ਸਨੀਆ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਾਇਆ ਹੈ ਕਿ ਉਹਨਾਂ ਨੂੰ ਬਣਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਕਾਰਨ ਅੱਜ ਉਹਨਾਂ ਨੇ ਪਿੰਡ ਜੋੜੀਆਂ ਕਲਾਂ ਦੇ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਸਾਹਮਣੇ ਧਰਨਾ ਲਗਾਇਆ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।

(For more Punjabi news apart from A young man was brutally murdered over a transaction of 200 rupees Dera Baba Nanak News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 9:28 AM

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:20 PM

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:18 PM

Polling booth ਦੇ ਬਾਹਰ ਮਿਲੀ ਸ਼ੱਕੀ ਗੱਡੀ, ਜਦੋਂ Police ਨੇ ਕੀਤੀ ਤਾਂ ਨਿਕਲੇ ਹਥਿਆਰ, ਦੇਖੋ ਤਸਵੀਰਾਂ

05 Oct 2024 1:15 PM

'ਆਪਣੇ ਖਾਸ ਬੰਦਿਆਂ ਨੂੰ ਦਿੱਤੀਆਂ ਜਾ ਰਹੀਆਂ NOC' ਲੋਕਾਂ ਨੇ BDPO Office 'ਚ ਕੀਤਾ Hungama ਭਖ ਗਿਆ ਮਾਹੌਲ

04 Oct 2024 12:25 PM
Advertisement