Mohali News: ਮੋਹਾਲੀ ‘ਚ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ
Published : Apr 19, 2024, 4:54 pm IST
Updated : Apr 19, 2024, 4:54 pm IST
SHARE ARTICLE
  Mohali
Mohali

ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮਕਾਰ ਵਗੈਰਾ ਕਰਨ ਲਈ ਆਉਂਦੇ ਹਨ

Mohali News: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ।

ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।

Location: India, Punjab

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement