Kapurthala News: ਕਪੂਰਥਲਾ CIA ਟੀਮ ਨੇ ਹੈਰੋਇਨ ਸਮੇਤ ਫੜਿਆ ਨਸ਼ਾ ਤਸਕਰ, ਪੁਲਿਸ ਨੂੰ ਦੇਖ ਕੇ ਲੱਗਿਆ ਸੀ ਭੱਜਣ

By : GAGANDEEP

Published : Apr 19, 2024, 1:07 pm IST
Updated : Apr 19, 2024, 1:07 pm IST
SHARE ARTICLE
Kapurthala CIA team caught drug smuggler with heroin News in punjabi
Kapurthala CIA team caught drug smuggler with heroin News in punjabi

Kapurthala News: ਮੁਲਜ਼ਮ ਦੇ ਕਬਜ਼ੇ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ

Kapurthala CIA team caught drug smuggler with heroin News in punjabi : ਕਪੂਰਥਲਾ 'ਚ ਸੀ.ਆਈ.ਏ ਸਟਾਫ ਨੇ ਟੈਲੀਫੋਨ ਐਕਸਚੇਂਜ ਨੇੜਿਓਂ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਦੇ ਕਬਜ਼ੇ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਖ਼ਿਲਾਫ਼ ਥਾਣਾ ਸਿਟੀ ਵਿਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Health News: ਗਰਮੀਆਂ ਵਿਚ ਸਲਾਦ ਸਿਹਤ ਲਈ ਹੈ ਬਹੁਤ ਲਾਭਕਾਰੀ

ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਐਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਸ੍ਰੀ ਗੁਰਦੁਆਰਾ ਸਾਹਿਬ ਵੱਲ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਟੀਮ ਟੈਲੀਫੋਨ ਐਕਸਚੇਂਜ ਨੇੜੇ ਪੁੱਜੀ ਤਾਂ ਸਕੂਲ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਡਰ ਗਿਆ ਅਤੇ ਪਿੱਛੇ ਨੂੰ ਭੱਜਣ ਲੱਗਾ।

ਇਹ ਵੀ ਪੜ੍ਹੋ: Health News: ਜੇਕਰ ਤੁਸੀਂ ਚਿੱਟੇ ਵਾਲਾਂ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਫਟਕੜੀ ਦੀ ਵਰਤੋਂ 

ਇਸ ਦੌਰਾਨ ਉਸ ਨੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਟੀਮ ਨੇ ਕਾਬੂ ਕੀਤੇ ਨੌਜਵਾਨ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਬਲਜਿੰਦਰ ਉਰਫ਼ ਸੋਨੂੰ ਵਾਸੀ ਮੁਹੱਲਾ ਉੱਚਾ ਢੋਡਾ ਦੱਸਿਆ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕਿਸ-ਕਿਸ ਨੂੰ ਨਸ਼ਾ ਸਪਲਾਈ ਕਰਨ ਆਇਆ ਸੀ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

(For more Punjabi news apart from Kapurthala CIA team caught drug smuggler with heroin News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement