Ropar News: ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬੇ 5 ਮਜ਼ਦੂਰ , 3 ਦੀ ਮੌਤ
Published : Apr 19, 2024, 10:05 am IST
Updated : Apr 19, 2024, 10:05 am IST
SHARE ARTICLE
Ropar
Ropar

ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ

Ropar News: ਰੂਪਨਗਰ ਦੀ ਪ੍ਰੀਤ ਕਲੋਨੀ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੈਂਟਰ ਉੱਚਾ ਚੁੱਕਦੇ ਸਮੇਂ ਛੱਤ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 5 ਮਜ਼ਦੂਰ ਮਲਬੇ ਹੇਠ ਦੱਬ ਗਏ ਸਨ , ਜਿਨ੍ਹਾਂ 'ਚੋਂ 3 ਦੀ ਮੌਤ ਹੋ ਚੁੱਕੀ ਹੈ। ਮਲਬੇ ਹੇਠਾਂ ਦੱਬੇ ਬਾਕੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। 

 

ਇਸ ਮਾਮਲੇ ਬਾਰੇ ਏਡੀਸੀ ਰੋਪੜ ਪੂਜਾ ਸਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਮਜ਼ਦੂਰਾਂ ਨੂੰ ਮਲਬੇ ਹੇਠਾਂ ਕੱਢਣ ਤੋਂ ਬਾਅਦ ਪੀਜੀਆਈ ਚੰਡੀਗੜ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਪੀਜੀਆਈ ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ। ਅੱਜ ਸਵੇਰੇ ਇੱਕ ਹੋਰ ਵਿਅਕਤੀ ਅਭਿਸ਼ੇਕ ਦੀ ਮ੍ਰਿਤਕ ਦੇਹ ਨੂੰ ਮਲਵੇ 'ਚੋਂ ਬਾਹਰ ਕੱਢਿਆ ਗਿਆ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ ਹੈ।


ਜਾਣਕਾਰੀ ਅਨੁਸਾਰ ਹਰਿਆਣਾ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਦੀ ਮਦਦ ਨਾਲ ਇੱਕ ਘਰ ਦਾ ਲੈਂਟਰ ਉੱਚਾ ਚੁੱਕਿਆ ਜਾ ਰਿਹਾ ਸੀ। ਮਕਾਨ ਨੂੰ ਉੱਚਾ ਚੁੱਕੇ ਜਾਣ ਦਾ ਕੰਮ ਆਖਰੀ ਪੜਾਅ ਤੇ ਸੀ, ਜਿਸ ਦੌਰਾਨ ਅਚਾਨਕ ਮਕਾਨ ਦੀ ਛੱਤ ਡਿੱਗ ਗਈ ਤੇ ਲਗਪਗ ਅੱਧੀ ਦਰਜਨ ਮਜ਼ਦੂਰ ਮਲਬੇ ਹੇਠ ਦੱਬ ਗਏ। 

 

ਮਕਾਨ ਦੇ ਮਲਬੇ ਹੇਠ ਫਸੇ ਮਜ਼ਦੂਰਾਂ ਵਿੱਚ ਰਮੇਸ਼, ਕਾਕਾ, ਅਭਿਸ਼ੇਕ, ਸਾਹਿਲ ਅਤੇ ਇੱਕ ਹੋਰ ਮਜ਼ਦੂਰ ਤੋਂ ਇਲਾਵਾ 40 ਸਾਲਾ ਫੋਰਮੈਨ ਵੀ ਸ਼ਾਮਲ ਹਨ। ਇਸ ਦੌਰਾਨ NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਘਰ ਦੀਆਂ ਕੁੱਲ ਦੋ ਲੈਂਟਰਾਂ ਡਿੱਗ ਪਈਆਂ ਹਨ ਅਤੇ ਆਈਟੀਬੀਪੀ ਦੇ ਜਵਾਨਾਂ ਨੇ ਉਪਰਲੀ ਲੈਂਟਰ ਦੇ ਮਲਬੇ ਨੂੰ ਕਾਫੀ ਹੱਦ ਤੱਕ ਹਟਾ ਲਿਆ ਹੈ।


ਮਜ਼ਦੂਰ ਨੇ ਦੱਸਿਆ ਕਿ ਮਕਾਨ ਕਰੀਬ ਤਿੰਨ ਫੁੱਟ ਉੱਚਾ ਹੋ ਗਿਆ ਸੀ। ਇੱਟਾਂ ਪਾ ਕੇ ਕੰਧ ਦਾ ਕੰਮ ਕੀਤਾ ਜਾ ਰਿਹਾ ਸੀ। ਇਹ ਘਰ 1984 ਵਿੱਚ ਬਣਾਇਆ ਗਿਆ ਸੀ। ਨਵਾਂ ਘਰ ਬਣਾਉਣ ਤੋਂ ਬਾਅਦ ਮਾਲਕਾਂ ਨੇ ਉਸ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪੁਰਾਣੇ ਮਕਾਨ ਦੀ ਮੁਰੰਮਤ ਕਰਵਾਉਣ ਲਈ ਇਸ ਨੂੰ ਚੁੱਕਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਇਲਾਕੇ ਵਿੱਚ ਸੜਕਾਂ ਉੱਚੀਆਂ ਅਤੇ ਮਕਾਨ ਨੀਵੇਂ ਹੋਣ ਕਾਰਨ ਪਾਣੀ ਘਰਾਂ ਦੇ ਅੰਦਰ ਵੜ ਜਾਂਦਾ ਸੀ। ਇਸ ਕਾਰਨ ਘਰ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ।

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement