Sri Muktsar Sahib News: ਨਾਜਾਇਜ਼ ਸਬੰਧਾਂ ਕਰਕੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

By : GAGANDEEP

Published : Apr 19, 2024, 2:21 pm IST
Updated : Apr 19, 2024, 2:24 pm IST
SHARE ARTICLE
The wife killed her husband along with her lover Sri Muktsar Sahib News
The wife killed her husband along with her lover Sri Muktsar Sahib News

Sri Muktsar Sahib News: ਪਹਿਲਾਂ ਨਸ਼ੀਲਾ ਪਦਾਰਥ ਖੁਆਇਆ ਫਿਰ ਸਿਰਹਾਣੇ ਨਾਲ ਮੂੰਹ ਘੁੱਟਿਆ

The wife killed her husband along with her lover Sri Muktsar Sahib News: ਸ੍ਰੀ ਮੁਕਤਸਰ ਸਾਹਿਬ 'ਚ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣ ਰਹੇ ਪਤੀ ਦਾ ਕਤਲ ਕਰ ਦਿੱਤਾ। ਆਪਣੇ ਪਤੀ ਨੂੰ ਮਾਰਨ ਲਈ ਔਰਤ ਨੇ ਨਾ ਸਿਰਫ ਆਪਣੇ ਪਤੀ ਨੂੰ ਨਸ਼ੀਲਾ ਪਦਾਰਥ ਖੁਆਇਆ ਸਗੋਂ ਪਤੀ ਦਾ ਮੂੰਹ ਸਿਰਹਾਣੇ ਨਾਲ ਘੁੱਟ ਦਿੱਤਾ। ਪੁਲਿਸ ਨੇ ਕਤਲ ਕਰਨ ਵਾਲੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਫ਼ਤਰ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਭਗੀਰਥ ਮੀਨਾ ਨੇ ਦੱਸਿਆ ਕਿ ਮ੍ਰਿਤਕ ਜਸਕੌਰ ਸਿੰਘ ਉਰਫ਼ ਸੋਨੀ ਵਾਸੀ ਆਲਮਵਾਲਾ ਦੀ ਲਾਸ਼ 17 ਅਪ੍ਰੈਲ 2024 ਨੂੰ ਮਿਲੀ ਸੀ। ਜਿਸ 'ਤੇ ਪੁਲਿਸ ਵੱਲੋਂ ਮ੍ਰਿਤਕ ਦੀ ਭੈਣ ਕਿਰਨਦੀਪ ਉਰਫ਼ ਕਿਰਨ ਵਾਸੀ ਫਿਦੇ ਕਲਾਂ ਕੋਟਕਪੂਰਾ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ: Delhi Gangrape : ਮਾਲਕਣ ਨੇ ਆਪਣੇ ਦੋਸਤਾਂ ਤੋਂ ਕਰਵਾਇਆ ਨੌਕਰਾਣੀ ਨਾਲ ਗੈਂਗਰੇਪ, ਸ਼ਿਕਾਇਤ ਨਾ ਕਰੇ ਤਾਂ ਕੱਟ ਦਿੱਤੀ ਜ਼ੁਬਾਨ

ਮ੍ਰਿਤਕ ਦੀ ਭੈਣ ਦੇ ਇਸ ਬਿਆਨ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਅਤੇ ਜਗਮੀਤ ਸਿੰਘ ਖ਼ਿਲਾਫ਼ ਥਾਣਾ ਕਬਰਵਾਲਾ ਵਿੱਚ ਆਈਪੀਸੀ ਦੀ ਧਾਰਾ 302, 34 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਕੁਲਦੀਪ ਕੌਰ ਅਤੇ ਜਗਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਜਗਮੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ਅਤੇ ਉਹ ਮ੍ਰਿਤਕ ਜਸਕੌਰ ਸਿੰਘ ਨੂੰ ਆਪਣੇ ਰਾਹ ਵਿੱਚ ਰੋੜਾ ਸਮਝਦੇ ਸਨ। ਇਸ ਲਈ ਦੋਵਾਂ ਨੇ ਮਿਲ ਕੇ ਜਸਕੌਰ ਸਿੰਘ ਨੂੰ ਨਸ਼ੀਲਾ ਪਦਾਰਥ ਪਿਲਾ ਦਿੱਤਾ ਅਤੇ ਸਿਰਹਾਣੇ ਨਾਲ ਮੂੰਹ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ 24 ਘੰਟਿਆਂ 'ਚ ਮਾਮਲਾ ਹੱਲ ਕਰਕੇ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ ਜ਼ਿਲ੍ਹੇ 'ਚ ਬੀਐਸਐਫ ਨੂੰ ਖੇਤਾਂ 'ਚੋਂ ਪਿਸਤੌਲ ਬਰਾਮਦ

ਐਸ.ਐਸ.ਪੀ ਨੇ ਦੱਸਿਆ ਕਿ ਕਤਲ ਤੋਂ ਬਾਅਦ ਦੋਵੇਂ ਕਾਤਲਾਂ ਨੇ ਮ੍ਰਿਤਕ ਨੂੰ ਉਲਟਾ ਲਿਟਾ ਦਿਤਾ ਅਤੇ ਉਸ ਦੇ ਨੇੜੇ ਇਕ ਟੀਕਾ ਲਗਾ ਦਿਤਾ, ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋ ਸਕੇ, ਜਿਸ ਨਾਲ ਸਭ ਨੂੰ ਲੱਗੇ ਕਿ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ। ਮ੍ਰਿਤਕ ਦਾ ਮੂੰਹ ਘੁੱਟਣ ਕਾਰਨ ਉਸ ਦੇ ਕੰਨਾਂ 'ਚੋਂ ਖੂਨ ਨਿਕਲਿਆ ਹੋਇਆ ਸੀ, ਜਿਸ ਕਾਰਨ ਦੋਸ਼ੀ ਨੇ ਉਸ ਦੇ ਕੱਪੜੇ ਬਦਲ ਕੇ ਉਸ ਨੂੰ ਨਹਿਰ 'ਚ ਸੁੱਟ ਦਿਤਾ ਸੀ। ਉਹ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਨੇ 24 ਘੰਟਿਆਂ ਵਿੱਚ ਇਸ ਅੰਨ੍ਹੇ ਕਤਲ ਦੀ ਘਟਨਾ ਨੂੰ ਸੁਲਝਾ ਲਿਆ ਹੈ। ਅਦਾਲਤ ਵਿੱਚ ਪੇਸ਼ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The wife killed her husband along with her lover Sri Muktsar Sahib News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement