
Moga Bypass Accident: ਟਰੈਕਟਰ ਟਰਾਲੀ ਦੇ ਪਿੱਛੇ ਟਰੱਕ ਨੇ ਮਾਰੀ ਟੱਕਰ, ਸੰਤੁਲਨ ਵਿਗੜਨ ਕਾਰਨ ਟਰੈਕਟਰ ਪੁਲ਼ ਦੀ ਕੰਧ ’ਚ ਜਾ ਵੱਜਿਆ
Moga Bypass Accident: ਮੋਗਾ-ਬਰਨਾਲਾ ਬਾਈਪਾਸ 'ਤੇ ਤੜਕੇ ਦਰਦਨਾਕ ਸੜਕ ਹਾਦਸਾ ਵਾਪਰਿਆ। ਮੋਗਾ-ਬਰਨਾਲਾ ਰੋਡ ਬੁੱਘੀਪੁਰਾ ਚੌਕ ਪੁਲ ਦੇ ਉੱਪਰ ਇਕ ਟਰੈਕਟਰ ਟਰਾਲੀ ਦੇ ਪਿੱਛੇ ਟਰੱਕ ਨੇ ਟੱਕਰ ਮਾਰ ਦਿੱਤੀ। ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਟਰੈਕਟਰ ਪੁਲ਼ ਦੀ ਕੰਧ ’ਚ ਜਾ ਵੱਜਿਆ। ਹਾਦਸਾ ਦੌਰਾਨ ਟਰੈਕਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੂੰ ਇਲਾਜ ਲਈ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਖ਼ਮੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ। ਦੂਜੇ ਪਾਸੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਮਾਜ ਸੇਵਾ ਸੁਸਾਇਟੀ ਨੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Ludhiana News : ਜਗਰਾਓਂ 'ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ
(For more news apart from Tragic accident on Moga-Barnala bypass, driver dies News in Punjabi, stay tuned to Rozana Spokesman)