Ludhiana News : ਜਗਰਾਓਂ 'ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ 

By : BALJINDERK

Published : Apr 19, 2024, 12:13 pm IST
Updated : Apr 19, 2024, 12:13 pm IST
SHARE ARTICLE
woman committed suicide
woman committed suicide

Ludhiana News : ਫਾਹਾ ਲਗਾਉਣ ਤੋਂ ਪਹਿਲਾਂ ਰੋਂਦੇ ਪੁੱਤਰ ਨੂੰ ਮੋਬਾਈਲ 'ਤੇ ਗਾਣਾ ਸੁਣਾ ਕੇ ਚੁੱਪ ਕਰਵਾਇਆ, ਘਰ ’ਚ ਆਰਥਿਕ ਤੰਗੀ ਕਾਰਨ ਰਹਿੰਦਾ ਸੀ ਕਲੇਸ਼

Ludhiana News : ਜਗਰਾਓ 'ਚ ਇਕ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਤਿੰਨ ਸਾਲ ਪਹਿਲਾਂ ਇਸੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਫਾਹਾ ਲੈਣ ਤੋਂ ਪਹਿਲਾਂ ਔਰਤ ਦਾ ਡੇਢ ਸਾਲ ਦਾ ਬੇਟਾ ਆਪਣੀ ਗੋਦੀ 'ਚ ਲੇਟ ਕੇ ਉੱਚੀ-ਉੱਚੀ ਰੋਣ ਲੱਗ ਪਿਆ ਅਤੇ ਉਸ ਨੇ ਆਪਣੇ ਮੋਬਾਈਲ 'ਤੇ ਗਾਣਾ ਵਜਾ ਕੇ ਬੱਚੇ ਨੂੰ ਚੁੱਪ ਕਰਵਾ ਦਿੱਤਾ।

ਇਹ ਵੀ ਪੜੋ:Chandigarh News: ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9 ਮੋਬਾਈਲ ਫ਼ੋਨ, 3 ਲੈਪਟਾਪ ਅਤੇ 1 ਸਿਮ ਕਾਰਡ ਹੋਏ ਬਰਾਮਦ


ਇਸ ਤੋਂ ਬਾਅਦ ਉਸ ਨੇ ਚੁੰਨੀ ਦੀ ਮਦਦ ਨਾਲ ਕਮਰੇ 'ਚ ਪੱਖੇ ਨਾਲ ਫਾਹਾ ਲੈ ਲਿਆ। ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਜਸ਼ਨਪ੍ਰੀਤ ਕੌਰ ਪਤਨੀ ਲਵਪ੍ਰੀਤ ਸਿੰਘ ਉਰਫ਼ ਲਵੀ ਵਜੋਂ ਹੋਈ ਹੈ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਔਰਤ ਦੇ ਬੱਚੇ ਦੇ ਰੋਣ ਦੀ ਆਵਾਜ਼ ਗੁਆਂਢੀਆਂ ਨੇ ਸੁਣੀ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਸੀ। ਜਦੋਂ ਉਸ ਨੇ ਔਰਤ ਨੂੰ ਪੱਖੇ ਨਾਲ ਲਟਕਦੀ ਦੇਖਿਆ। ਜਿਸ ਤੋਂ ਬਾਅਦ ਮਹਿਲਾ ਦੇ ਪਤੀ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਇਹ ਵੀ ਪੜੋ:High Court News : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜਮਾਨਤ ਜਾਰੀ, ਸੁਣਵਾਈ ਅੱਗੇ ਪਈ 


ਬੱਸ ਸਟੈਂਡ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਮੌਕੇ ’ਤੇ ਪੁੱਜੇ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੱਖੇ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਦੇਰ ਸ਼ਾਮ ਮ੍ਰਿਤਕ ਜਸ਼ਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਬੱਸ ਸਟੈਂਡ ਚੌਕੀ ਵਿਖੇ ਆਪਣੇ ਬਿਆਨ ਦਰਜ ਕਰਵਾ ਰਹੇ ਸਨ।
ਪਰਿਵਾਰਕ ਮੈਂਬਰਾਂ ਨੇ ਵਿਆਹੁਤਾ ਦੀ ਮੌਤ ਦਾ ਕਾਰਨ ਆਰਥਿਕ ਤੰਗੀ ਦੱਸਿਆ ਹੈ ਕਿਉਂਕਿ ਉਸ ਦਾ ਪਤੀ ਲਵਪ੍ਰੀਤ ਸਿੰਘ ਸ਼ਹਿਰ ਵਿਚ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਰਿਹਾ ਸੀ। ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਘਰੇਲੂ ਝਗੜਾ ਰਹਿੰਦਾ ਸੀ।

ਇਹ ਵੀ ਪੜੋ:Patiala Road Accident : ਪਟਿਆਲਾ 'ਚ ਦੋ ਵੱਖ- ਵੱਖ ਸੜਕ ਹਾਦਸਿਆ 'ਚ ਇੱਕ ਮਹਿਲਾ ਤੇ ਇੱਕ ਵਿਅਕਤੀਆਂ ਦੀ ਮੌਤ 

ਇਸ ਕਾਰਨ ਔਰਤ ਦਾ ਪਤੀ ਆਪਣੀ ਪਤਨੀ ਨੂੰ ਆਪਣੀ ਭੈਣ ਦੇ ਘਰ ਛੱਡ ਗਿਆ ਤਾਂ ਕਿ ਉਸ ਦਾ ਗੁੱਸਾ ਠੰਢਾ ਹੋਣ 'ਤੇ ਉਹ ਉਸ ਨੂੰ ਇਕ ਦਿਨ ਬਾਅਦ ਲੈ ਜਾਵੇ। ਪਰ ਔਰਤ ਵੀਰਵਾਰ ਦੁਪਹਿਰ ਨੂੰ ਹੀ ਜਗਰਾਉਂ ਆਈ ਸੀ। ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਮਾਸੀ ਦੇ ਲੜਕੇ ਅਕਾਸ਼ਦੀਪ ਸਿੰਘ ਅਨੁਸਾਰ ਜਸ਼ਨਪ੍ਰੀਤ ਕੌਰ ਵੀਰਵਾਰ ਦੁਪਹਿਰ ਨੂੰ ਜੀਰਾ ਤੋਂ ਆਪਣੇ ਪਤੀ ਲਵਪ੍ਰੀਤ ਸਿੰਘ ਦੀ ਭੈਣ ਕੋਲ ਵਾਪਸ ਆਈ ਅਤੇ ਘਰ ਵਾਪਸ ਆਉਂਦੇ ਹੀ ਦੇਰ ਸ਼ਾਮ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚਚੇਰੇ ਭਰਾ ਅਨੁਸਾਰ ਮ੍ਰਿਤਕਾ ਜਸ਼ਨਪ੍ਰੀਤ ਕੌਰ ਦੀ ਮਾਤਾ ਮੋਗਾ ਦੇ ਪਿੰਡ ਚੁੰਗਵਾ ਦੀ ਰਹਿਣ ਵਾਲੀ ਮ੍ਰਿਤਕ ਦੀ ਮਾਂ ਮਰ ਚੁੱਕੀ ਹੈ। ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ।

ਇਹ ਵੀ ਪੜੋ:Singapore News : ਸਿੰਗਾਪੁਰ ਏਸ਼ੀਆ ਦਾ ਪਹਿਲਾ ਦੇਸ਼ ਹੋਵੇਗਾ ਜਿੱਥੇ 4 ਦਿਨ ਹੋਵੇਗਾ ਕੰਮ


ਵਿਆਹ ਤੋਂ ਪਹਿਲਾਂ ਵੀ ਜਸ਼ਨਪ੍ਰੀਤ ਕੌਰ ਕਾਫ਼ੀ ਸਮੇਂ ਤੋਂ ਆਪਣੀ ਮਾਸੀ ਕੋਲ ਰਹਿ ਰਹੀ ਸੀ, ਜਿੱਥੇ ਉਸ ਨੇ ਲਵਪ੍ਰੀਤ ਸਿੰਘ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ ਅਤੇ ਮੋਗਾ ਛੱਡ ਕੇ ਕਰਨੈਲ ਗੇਟ ਜਗਰਾਓਂ ਰਹਿਣ ਲੱਗ ਪਈ। ਮ੍ਰਿਤਕਾ ਦਾ ਪ੍ਰੇਮ ਵਿਆਹ ਕਰਵਾਉਣ ਤੋਂ ਬਾਅਦ ਉਸ ਦੇ ਭਰਾ ਨੇ ਵੀ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ, ਬੱਸ ਸਟੈਂਡ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from woman committed suicide hanging herself in Jagraon, love marriage 3 years ago News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement