Ludhiana News : ਜੇਲ ਤੋਂ ਰਿਹਾਈ ਤੋਂ ਬਾਅਦ ਸਾਧੂ ਸਿੰਘ ਧਰਮਸੋਤ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਣ ਪਹੁੰਚੇ 

By : BALJINDERK

Published : Apr 19, 2025, 6:46 pm IST
Updated : Apr 19, 2025, 6:46 pm IST
SHARE ARTICLE
ਸਾਬਕਾ ਕੈਬਨਟ ਮੰਤਰੀ ਸਾਧੂ ਸਿੰਘ ਧਰਮਸੋਤ 
ਸਾਬਕਾ ਕੈਬਨਟ ਮੰਤਰੀ ਸਾਧੂ ਸਿੰਘ ਧਰਮਸੋਤ 

Ludhiana News : ਕਿਹਾ -ਨਜ਼ਰ ਨਾ ਲੱਗੇ ਭਾਰਤ ਭੂਸ਼ਣ ਆਸ਼ੂ ਦੀ ਜਿੱਤ ਪੱਕੀ ਹੈ

Ludhiana News in Punjabi : ਲੁਧਿਆਣਾ ਜਿਮਨੀ ਚੋਣਾਂ ਨੂੰ ਲੈ ਕੇ ਖੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬੀਤੇ ਦਿਨ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰ ਨੂੰ ਮਿਲਣ ਲਈ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਹੁੰਚੇ।

ਬੇਸ਼ੱਕ ਦੋ ਦਿਨ ਪਹਿਲਾਂ ਹੀ ਲੰਬੇ ਸਮੇਂ ਤੋਂ ਬਾਅਦ ਉਹਨਾਂ ਦੀ ਜੇਲ ਤੋਂ ਰਿਹਾਈ ਹੋਈ ਸੀ। ਜਿੱਥੇ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਜਿੱਤ ਦਾ ਐਲਾਨ ਕੀਤਾ। ਉੱਥੇ ਹੀ ਕਿਹਾ ਕਿ ਜੋ ਵੀ ਕਾਂਗਰਸ, ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਪਿਆਰ ਕਰਦਾ ਹੈ ਉਹ ਕਾਂਗਰਸ ਨੂੰ ਵੋਟ ਪਾਉਣਗੇ। ਉਹਨਾਂ ਨੇ ਕਿਹਾ ਕਿ ਬੂਥ ਲੱਗਣ ਜਾਂ ਨਾ ਲੱਗਣ ਪਹਿਲਾਂ ਵੀ ਕਾਂਗਰਸ ਦੀ ਵੋਟ ਕਾਂਗਰਸ ਨੂੰ ਹੀ ਪੈਂਦੀ ਸੀ ਅਤੇ ਸਾਰੀਆਂ ਹੀ ਰਿਪੋਰਟਾਂ ’ਚ  ਭਾਰਤ ਭੂਸ਼ਣ ਆਸ਼ੂ ਦੀ ਜਿੱਤ ਪੱਕੀ ਹੈ ਨਜ਼ਰ ਨਾ ਲੱਗੇ।

1

ਲੁਧਿਆਣਾ ਰਹਿਣ ਸਵਾਲ ’ਤੇ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਆਉਣ ਜਾਣ ਲਈ ਸਿਰਫ 1 ਘੰਟੇ ਦਾ ਰਸਤਾ ਹੈ। ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਵੀ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੋਈ ਹੈ ਕਿ ਲੰਬੇ ਸਮੇਂ ਜੇਲ ’ਚ ਰਹਿਣ ਤੋਂ ਬਾਅਦ ਸਭ ਤੋਂ ਪਹਿਲਾਂ ਉਹਨਾਂ ਨੂੰ ਮਿਲਣ ਲਈ ਪਹੁੰਚੇ ਹਨ, ਉਨਾਂ ਦਾ ਧੰਨਵਾਦ ਕੀਤਾ ।

(For more news apart from After being released from jail, Sadhu Singh Dharamsot reaches meet former cabinet minister Bharat Bhushan Ashu News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਥਾਣਿਆਂ ਬਾਹਰ ਖੜੇ ਵੀਹਕਲਾਂ ਦੇ ਅੰਬਾਰ ਹੋਣਗੇ ਖ਼ਤਮ ! High Court ਦੇ ਕਿਹੜੇ orders ? ਦੇਖੋ lawyers ਦਾ interview

23 May 2025 3:03 PM

Manpreet Singh Ayali ਦਾ Sukhbir Badal ਨੂੰ challenge 'ਪ੍ਰਧਾਨਗੀ ਛੱਡਣ Sukhbir Badal' | Akali Dal NEWS

23 May 2025 3:01 PM

Thar ਵਾਲੀ Suspended Constable ਦੀ Court 'ਚ ਪੇਸ਼ੀ, Bathinda 'ਚ ਚਿੱਟੇ ਸਣੇ ਫੜੀ ਗਈ ਸੀ Amandeep Kaur

23 May 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

23 May 2025 12:24 PM

High Court ਬਾਹਰ ਲੱਗ ਗਈ Heavy force, Chandigarh Police ਚਾਰੇ ਪਾਸੇ ਸਰਗਰਮ

22 May 2025 9:03 PM
Advertisement