Punjab News : ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਆਪ ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ

By : BALJINDERK

Published : Apr 19, 2025, 8:11 pm IST
Updated : Apr 19, 2025, 8:11 pm IST
SHARE ARTICLE
punjab police logo
punjab police logo

Punjab News : 1.7 ਕਿਲੋ ਹੈਰੋਇਨ, 3.5 ਕਿਲੋ ਅਫ਼ੀਮ ਵੀ ਬਰਾਮਦ, ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 6737 ਹੋਈ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 50ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 1.7 ਕਿਲੋ ਹੈਰੋਇਨ ਅਤੇ 3.5 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 50 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6737 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 82 ਐਫਆਈਆਰ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਪ੍ਰਤੀ ਸੂਬੇ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਜਲੰਧਰ ਦੇ ਤਾਲਮੇਲ ਨਾਲ ਜਲੰਧਰ ਵਿੱਚ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਢੰਗ ਨਾਲ ਉਸਾਰੇ ਗਏ ਘਰ ਨੂੰ ਵੀ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਤਸਕਰਾਂ ਦੀ ਪਛਾਣ ਲਖਵੀਰ ਕੌਰ, ਸੰਦੀਪ ਕੁਮਾਰ ਅਤੇ ਸੂਰਜ ਵਜੋਂ ਹੋਈ ਹੈ, ਜਿਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੱਠ ਮਾਮਲੇ ਦਰਜ ਹਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ ਦੋ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਫਾਜ਼ਿਲਕਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 141 ਮੈਡੀਕਲਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਉਨ੍ਹਾਂ ਵੱਲੋਂ ਨਸ਼ੀਲੀਆਂ ਗੋਲੀਆਂ ਜਾਂ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਤਾਂ ਨਹੀਂ ਕੀਤੀ ਜਾ ਰਹੀ ਅਤੇ ਕੀ ਉਹ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨੇਮਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।

(For more news apart from Day 50  'War on Drugs': AAP government's campaign make Punjab drug-free continues News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement