
Patiala News : ਡਾਕਟਰ ਅਮਿਤ ਬਾਂਸਲ ਵਿਰੁਧ ਇਕ ਹੋਰ ਐਫ਼ਆਈਆਰ ਦਰਜ
Police took action by sealing about 22 drug de-addiction centers and hospitals Latest News in Punjabi : ਪੰਜਾਬ ਸਰਕਾਰ ਨੇ ਨਸ਼ਾ ਮੁਕਤ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਅਤੇ ਹਸਪਤਾਲਾਂ ਵਿਰੁਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਜਿਸ ਦੇ ਤਹਿਤ ਪੰਜਾਬ ਪੁਲਿਸ ਨੇ ਸੂਬੇ ’ਚ ਕਰੀਬ 22 ਨਸ਼ਾ ਮੁਕਤੀ ਕੇਂਦਰਾਂ ਅਤੇ ਹਸਪਤਾਲਾਂ ਨੂੰ ਸੀਲ ਕੀਤਾ ਹੈ। ਇਸ ਦੇ ਤਹਿਤ ਹੀ ਪਟਿਆਲਾ ਵਿਚ ਡਾਕਟਰ ਅਮਿਤ ਬਾਂਸਲ ਵਿਰੁਧ ਇਕ ਹੋਰ ਐਫ਼ਆਈਆਰ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਪਟਿਆਲਾ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਹਸਪਤਾਲਾਂ ਦੀ ਜਾਂਚ ਸ਼ੁਰੂ ਕੀਤੀ ਸੀ। ਜਿਸ ਦੇ ਤਹਿਤ ਡਾਕਟਰ ਅਮਿਤ ਬਾਂਸਲ ਵਿਰੁਧ ਨਸ਼ਾ ਛੁਡਾਊ ਕੇਂਦਰ ਵਿਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ ਦਾ ਦੋਸ਼ ਹੈ। ਪੁਲਿਸ ਨੇ ਡਾਕਟਰ ਵਿਰੁਧ ਇਕ ਹੋਰ ਐਫ਼ਆਈਆਰ ਦਰਜ ਕੀਤੀ ਗਈ ਹੈ।
ਤੁਹਾਨੂੰ ਦਸ ਦਈਏ ਕਿ ਡਾਕਟਰ ਕੁੱਝ ਸਮਾਂ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ।