
ਇਕ ਚੌਕੀ ਇੰਚਾਰਜ ਦਾ ਕੀਤਾ ਤਬਾਦਲਾ
ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਵਿਰੁਧ ਜੰਗ ਛੇੜੀ ਹੋਈ ਹੈ। ਜਿਸ ਦੌਰਾਨ ਨਸ਼ੇ ਕਰਨ ਜਾਂ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁਧ ਜੰਗ ਵਿਚ ਦਿਲਚਸਪੀ ਨਾ ਦਿਖਾਉਣ ਵਾਲੇ ਤਿੰਨ ਥਾਣਿਆਂ ਦੇ ਐਸਐਚਓਜ਼ ਨੂੰ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਲਾਈਨ ਹਾਜ਼ਰ ਕਰ ਦਿਤਾ ਹੈ ਅਤੇ ਇਕ ਚੌਕੀ ਇੰਚਾਰਜ ਦਾ ਤਬਾਦਲਾ ਕਰ ਦਿਤਾ ਗਿਆ ਹੈ ਅਤੇ ਕਈ ਚੌਕੀ ਇੰਚਾਰਜਾਂ ਨੂੰ ਸਖ਼ਤ ਚੇਤਾਵਨੀ ਦਿਤੀ ਗਈ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਪੁਲਿਸ ਨਸ਼ੇ ਦੇ ਕੋਹੜ ਨੂੰ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
photo