ਤਰਨਤਾਰਨ 'ਚ ਚੋਣ ਹਿੰਸਾ ਦੌਰਾਨ ਇਕ ਨੌਜਵਾਨ ਦਾ ਕਤਲ
Published : May 19, 2019, 1:25 pm IST
Updated : May 19, 2019, 1:25 pm IST
SHARE ARTICLE
A Youth Murdered During Election Violence in Tarn Taran
A Youth Murdered During Election Violence in Tarn Taran

ਮ੍ਰਿਤਕ ਦੇ ਪਿਤਾ ਨੇ ਮੁਲਜ਼ਮ ਨੂੰ ਦੱਸਿਆ 'ਅਕਾਲੀ ਵਰਕਰ'

ਖਡੂਰ ਸਾਹਿਬ: ਦੇਸ਼ ਦੀ ਸੱਤਾ ਦੀ ਜ਼ਿੰਮੇਵਾਰੀ ਦਾ ਫੈਸਲਾ ਕਰਨ ਲਈ ਲੋਕ ਸਭਾ ਚੋਣਾਂ ਦੇ ਆਖ਼ਰੀ ਭਾਵ 7ਵੇਂ ਪੜਾਅ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਪੜਾਅ ‘ਚ ਪੰਜਾਬ ਸਮੇਤ 7 ਸੂਬਿਆਂ ਦੀਆਂ ਕੁੱਲ 59 ਸੀਟਾਂ ‘ਤੇ ਵੋਟਰਾਂ ਵੱਲੋਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ‘ਚ ਕਈ ਥਾਵਾਂ ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

CrimeCrime

ਅਜਿਹੀ ਹੀ ਘਟਨਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾਂ ਤੋਂ ਸਾਹਮਣੇ ਆਈ ਹੈ। ਸਰਲੀ ਕਲਾਂ ਵਿਚ ਵੋਟ ਪਾਉਣ ਲਈ ਜਾ ਰਹੇ ਇਕ ਵਿਅਕਤੀ ਦਾ ਕਤਲ ਕਰ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਵੋਟ ਪਾਉਣ ਜਾਂਦੇ ਬੰਟੀ ਨਾਂਅ ਦੇ ਇਕ 28 ਸਾਲਾ ਨੌਜਵਾਨ ਦਾ ਤਿੰਨ ਲੜਕਿਆਂ ਵੱਲੋਂ ਦਾਤਰ ਨਾਲ ਕਤਲ ਕਰ ਦਿਤਾ ਗਿਆ। 

ਮ੍ਰਿਤਕ ਬੰਟੀ ਦੇ ਪਿਤਾ ਚਰਨਜੀਤ ਸਿੰਘ ਨੇ ਦੱਸਿਆ ਕਿ ਬੰਟੀ ਮਜ਼ਦੂਰੀ ਕਰਦਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਹ ਵੋਟ ਪਾਉਣ ਲਈ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਲੜਕੇ ਸੁੱਖਾ, ਗੋਰਾ ਤੇ ਸੋਨੀ ਰਸਤੇ ਵਿਚ ਮੇਰੇ ਬੇਟੇ ਬੰਟੀ ਨੂੰ ਮਿਲ ਗਏ। ਉਨ੍ਹਾਂ ਬੰਟੀ ਨੂੰ ਪੁੱਛਿਆ ਕਿ ਵੋਟ ਕਿਸ ਨੂੰ ਪਾਉਣੀ ਹੈ ਤਾਂ ਉਸ ਨੇ ਕਿਹਾ ਕਿ ਮੈਂ ਕਿਸੇ ਨੂੰ ਵੀ ਪਾਵਾਂ ਤੁਸੀਂ ਕੀ ਲੈਣਾ। ਇਸ ਨੂੰ ਲੈ ਕੇ ਉਨ੍ਹਾਂ ਦਾ ਆਪਸ ਵਿਚ ਝਗੜਾ ਹੋ ਗਿਆ ਅਤੇ ਇਕ ਲੜਕੇ ਨੇ ਦਾਤਰ ਮਾਰ ਕੇ ਬੰਟੀ ਦਾ ਕਤਲ ਕਰ ਦਿੱਤਾ।

A Youth Murdered During Election Violence in Tarn TaranA Youth Murdered During Election Violence in Tarn Taran

ਮ੍ਰਿਤਕ ਲੜਕੇ ਦੇ ਪਿਤਾ ਅਨੁਸਾਰ ਮੁਲਜ਼ਮ ਅਕਾਲੀ ਦਲ ਨਾਲ ਸਬੰਧਤ ਹਨ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਫਰਾਰ ਹੋ ਗਏ।  ਘਟਨਾ ਦਾ ਪਤਾ ਚਲਦਿਆਂ ਹੀ ਹੋਰ ਲੋਕ ਉਥੇ ਪੁੱਜੇ ਤੇ ਉਸ ਨੂੰ ਵੈਰੋਵਾਲ ਦੇ ਸਰਕਾਰੀ ਹਸਪਤਾਲ ਵਿਚ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਬੰਟੀ ਵਿਆਹਿਆ ਹੋਇਆ ਸੀ, ਉਸਦਾ 2 ਸਾਲ 6 ਮਹੀਨੇ ਦਾ ਇਕ ਪੁੱਤਰ ਵੀ ਸੀ। ਘਟਨਾ ਦਾ ਪਤਾ ਚਲਦਿਆਂ ਹੀ ਐਸਐਚਓ ਸ਼ਮਿੰਦਰ ਸਿੰਘ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਦੋਸ਼ੀਆਂ ਖਿਲਾਫ਼ 302 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। 
  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement