ਔਰਤਾਂ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਬਣਾਏ ਗਏ ਪਿੰਕ ਪੋਲਿੰਗ ਬੂਥ
Published : May 19, 2019, 11:44 am IST
Updated : May 19, 2019, 11:44 am IST
SHARE ARTICLE
Pink Polling Stations In Punjab
Pink Polling Stations In Punjab

ਪ੍ਰਸ਼ਾਸਨ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਇਕ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।

ਪੰਜਾਬ:  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਖਰੀ ਗੇੜ ਦੀਆਂ ਵੋਟਾਂ ਜਾਰੀ ਹਨ। ਲਗਭਗ ਸਾਰੇ ਵੋਟਰ ਅਪਣੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਲਾਈਨਾਂ ਵਿਚ ਖੜ੍ਹੇ ਦਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਚੋਣ ਪ੍ਰਸ਼ਾਸਨ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਇਕ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿਚ ਕਈ ਥਾਵਾਂ ‘ਤੇ ਗੁਲਾਬੀ ਰੰਗ ਦੇ ਟੈਂਟ ਲਗਾ ਕੇ ਪੋਲਿੰਗ ਬੂਥ ਤਿਆਰ ਕੀਤੇ ਗਏ।

Pink polling boothPink polling booth

ਇਸਦੇ ਨਾਲ ਹੀ ਇਨ੍ਹਾਂ ਪਿੰਕ ਬੂਥਾਂ ‘ਤੇ ਬੱਚਿਆਂ ਲਈ ਗੁਬਾਰੇ ਵੀ ਲਗਾਏ ਗਏ ਹਨ। ਇਸ ਸਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਲੋਕ ਸਭਾ ਚੋਣਾ ਦੌਰਾਨ ਔਰਤਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਵੋਟ ਪਾਉਣ ਲਈ ਆਉਣ ਅਤੇ ਉਤਸ਼ਾਹਿਤ ਕਰਨ ਲਈ ਇਹ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਨੂੰ ਪਿੰਕ ਪੋਲਿੰਗ ਸਟੇਸ਼ਨ ਦਾ ਨਾਂਅ ਦਿੱਤਾ ਗਿਆ ਹੈ। ਇਨ੍ਹਾਂ ਪੋਲਿੰਗ ਕੇਂਦਰਾਂ ਦੇ ਬਾਹਰ ਮਹਿਲਾ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਗਿਆ ਹੈ।

First Time Voters First Time Voters

ਇਨ੍ਹਾਂ ਬੂਥਾਂ ਨੂੰ ਬਣਾਉਣ ਲਈ ਵਰਤੇ ਗਏ ਟੈਂਟ, ਟੇਬਲ ਕਲਾਥ ਅਤੇ ਗੁਬਾਰਿਆਂ ਦਾ ਰੰਗ ਵੀ ਗੁਲਾਬੀ ਹੈ। ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਬੱਚਿਆਂ ਦੀ ਸੰਭਾਲ ਲਈ ਸਪੈਸ਼ਲ ਆਂਗਣਵਾੜੀ ਦੀਆਂ ਔਰਤਾਂ ਦੀ ਡਿਊਟੀ ਲਗਾਈ ਗਈ ਹੈ। ਵੋਟਰਾਂ ਲਈ ਪਿੰਕ ਪੋਲਿੰਗ ਸਟੇਸ਼ਨ ਸੈਲਫੀ ਜ਼ੋਨ ਬਣ ਗਏ ਹਨ। ਬਜ਼ੁਰਗ ਵੋਟਰਾਂ ਲਈ ਵਹੀਲ ਚੇਅਰ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।

Voter selfie ZoneVoter selfie Zone

ਇਸਦੇ ਨਾਲ ਹੀ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਵੋਟਰਾਂ ਦਾ ਕਹਿਣਾ ਹੈ ਕਿ ਪੋਲਿੰਗ ਸਟੇਸ਼ਨਾਂ ‘ਤੇ ਪ੍ਰਸ਼ਾਸਨ ਵੱਲੋਂ ਬਹੁਤ ਵਧੀਆਂ ਇੰਤਜ਼ਾਮ ਕੀਤੇ ਗਏ ਹਨ। ਦੱਸ ਦਈਏ ਕਿ ਭਾਰਤ ਵਿਚ ਪਹਿਲੀ ਵਾਰ ਗੁਲਾਬੀ ਬੂਥ ਦੀ ਸ਼ੁਰੂਆਤ 2015 ਵਿਚ ਸਾਬਕਾ ਚੋਣ ਕਮਿਸ਼ਨਰ ਮੁਖੀ ਨਸੀਮ ਜੈਦੀ ਨੇ ਕੀਤੀ ਸੀ। ਸਾਲ 2015 ਵਿਚ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਪਹਿਲੀ ਵਾਰ ਇਸ ਦੀ ਵਰਤੋਂ ਹੋਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement