
ਸ਼ਾਹਪੁਰ ਪੱਟੀ ਵਿਖੇ ਬੂਥ ਨੰ-146 ‘ਤੇ ਹੋਈ ਮੌਤ
ਨਵਾਂਸ਼ਹਿਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਜਿਸ ਵਿਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ‘ਤੇ ਵੋਟਾਂ ਪੈ ਰਹੀਆਂ ਹਨ।
Nawanshahr
ਅੱਜ ਸਵੇਰ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ ‘ਚ ਕਈ ਥਾਵਾਂ ‘ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ ‘ਤੇ ਹਿੰਸਾ ਦੀਆਂ ਖਬਰਾਂ ਮਿਲੀਆਂ ਹਨ।
ਇਸ ਦੌਰਾਨ ਨਵਾਂਸ਼ਹਿਰ ਵਿਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਨਵਾਂਸ਼ਹਿਰ ਦੇ ਪਿੰਡ ਸ਼ਾਹਪੁਰ ਪੱਟੀ ਵਿਖੇ ਬੂਥ ਨੰ-146 ‘ਤੇ ਕਾਂਗਰਸ ਪਾਰਟੀ ਦੇ ਪੋਲਿੰਗ ਏਜੰਟ ਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਬਲਬੀਰ ਸਿੰਘ ਪੁੱਤਰ ਦੀਦਾਰ ਸਿੰਘ ਉਮਰ 55 ਸਾਲ ਵਜੋਂ ਹੋਈ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ।
Shahpur
,ਜਿਨ੍ਹਾਂ ਵਿਚ 254 ਮਰਦ ਅਤੇ 24 ਮਹਿਲਾਵਾਂ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ। ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।