
ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ।
ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਪੰਜਾਬ ਵਿਚ ਕੁੱਲ 2,08,92,674 ਵੋਟਰ ਹਨ। ਜਿਨ੍ਹਾਂ ਵਿਚੋਂ 1,10,59, 828 ਪੁਰਸ਼ ਵੋਟਰ, 98,32,286 ਮਹਿਲਾ ਵੋਟਰ ਅਤੇ 560 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸਦੇ ਨਾਲ ਹੀ ਪੰਜਾਬ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰ ਸਮੇਂ ਬੂਥਾਂ ‘ਤੇ ਵੱਡੀ ਗਿਣਤੀ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਦੇਖਣ ਨੂੰ ਮਿਲੇ। ਦੱਸ ਦਈਏ ਕਿ ਇਸਦੇ ਨਾਲ ਹੀ ਦੇਸ਼ ਦੇ ਅੱਠ ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਜਾਰੀ ਹੈ।