
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉਤੇ ਅੱਜ ਵੋਟਾਂ ਪੈ ਰਹੀਆਂ ਹਨ..
ਜਲੰਧਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉਤੇ ਅੱਜ ਵੋਟਾਂ ਪੈ ਰਹੀਆਂ ਹਨ, ਜੋਕਿ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ। ਇਸ ਅਧੀਨ ਪੰਜਾਬ ਗਾਇਕ ਹੰਸ ਰਾਜ ਹੰਸ ਨੇ ਵੀ ਦਿੱਲੀ ਤੋਂ ਜਲੰਧਰ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਯੁਵਰਾਜ ਹੰਸ ਵੀ ਮੌਜੂਦ ਸਨ। ਦੱਸ ਦਈਏ ਹੰਸ ਰਾਜ ਹੰਸ ਲੋਕ ਸਭਾ ਚੋਣਾਂ ਵਿਚ ਦਿੱਲੀ ਦੀ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਹਨ।
Lok Sabha Election
ਜਲੰਧਰ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਵਿਚ ਘਰ ਦੇ ਨੇਰੇ ਪਹੁੰਚੇ ਰਵਿੰਦਰ ਡੇ ਬੋਰਡਿੰਗ ਸਕੂਲ ਵਿਚ ਯੁਵਰਾਜ ਹੰਸ ਨਾਲ ਵੋਟ ਪਾਉਣ ਪਹੁੰਚੇ ਸਨ, ਜਿੱਥੇ ਦੋਹਾਂ ਨੇ ਅਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਹੰਸ ਰਾਜ ਹੰਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਵਾਰ ਵੀ ਮੋਦੀ ਸਰਕਾਰ ਹੀ ਆਵੇਗੀ ਅਤੇ ਬਾਕੀ ਸਾਰੀਆਂ ਪਾਰਟੀਆਂ ਨੂੰ ਹਰਾਏਗੀ।