
ਲੌਂਗੋਵਾਲ ਦੇ ਵਾਰਡ ਨੰਬਰ ਇੱਕ ਵਿਚ ਸਥਿਤ ਮਿਉਂਸਪਲ ਕਮੇਟੀ ਦੇ ਚੋਣ ਬੂਥ ‘ਤੇ ਪੁੱਜ ਕੇ ਵੋਟ ਪਾਈ
ਲੌਂਗੋਵਾਲ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਤੇ ਵੋਟਾਂ ਪੈ ਰਹੀਆਂ ਹਨ। ਜਿਸ ਵਿਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ‘ਤੇ ਵੋਟਾਂ ਪੈ ਰਹੀਆਂ ਹਨ।
Bhai Gobind Singh Longowal
ਅੱਜ ਸਵੇਰ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਪੰਜਾਬ ‘ਚ ਕਈ ਥਾਵਾਂ ‘ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ ‘ਤੇ ਹਿੰਸਾ ਦੀਆਂ ਖਬਰਾਂ ਮਿਲੀਆਂ ਹਨ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਜੱਦੀ ਪਿੰਡ ਲੌਂਗੋਵਾਲ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ। ਭਾਈ ਲੌਂਗੋਵਾਲ ਨੇ ਆਪਣੀ ਪਤਨੀ ਅਮਰਪਾਲ ਕੌਰ, ਬੇਟੀ ਗੁਰਮਨ ਕੌਰ ਅਤੇ ਬੇਟਾ ਨਵ ਇੰਦਰਪ੍ਰੀਤ ਸਿੰਘ ਲੌਂਗੋਵਾਲ ਸਮੇਤ ਲੌਂਗੋਵਾਲ ਦੇ ਵਾਰਡ ਨੰਬਰ ਇੱਕ ਵਿਚ ਸਥਿਤ ਮਿਉਂਸਪਲ ਕਮੇਟੀ ਦੇ ਚੋਣ ਬੂਥ ‘ਤੇ ਪੁੱਜ ਕੇ ਵੋਟ ਪਾਈ ਹੈ।
Secretary Dr Roop Singh
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿਚ 254 ਮਰਦ ਅਤੇ 24 ਮਹਿਲਾਵਾਂ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਤੀਜੇ ਜੈਂਡਰ ਦੇ 560 ਵੋਟਰ ਹਨ। ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।