ਸਿੱਧੂ ਦੇ ‘ਫਰੈਂਡਲੀ ਮੈਚ’ ਵਾਲੇ ਬਿਆਨ ’ਤੇ ਬੋਲੇ ਸੁਖਜਿੰਦਰ ਰੰਧਾਵਾ, ਜਾਣੋ ਕੀ ਕਿਹਾ
Published : May 19, 2019, 4:24 pm IST
Updated : May 19, 2019, 4:24 pm IST
SHARE ARTICLE
Navjot Singh Sidhu & Sukhjinder Singh Randhawa
Navjot Singh Sidhu & Sukhjinder Singh Randhawa

17 ਮਈ ਨੂੰ ਬਠਿੰਡਾ ਵਿਖੇ ਚੋਣ ਰੈਲੀ ਦੌਰਾਨ ਸਿੱਧੂ ਨੇ ਕੈਪਟਨ ਵੱਲ ਇਸ਼ਾਰਾ ਕਰਦੇ ਹੋਏ ਬਾਦਲ ਪਰਿਵਾਰ ਨਾਲ ਫਰੈਂਡਲੀ ਮੈਚ ਦਾ ਲਾਇਆ ਸੀ ਇਲਜ਼ਾਮ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ‘ਫਰੈਂਡਲੀ ਮੈਚ’ ਵਾਲੇ ਬਿਆਨ ਨੂੰ ਲੈ ਕੇ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਸਿੱਧੂ ਦਾ ਬਿਆਨ ਕਾਂਗਰਸ ਦੀ ਪਿੱਠ ’ਚ ਛੁਰਾ ਮਾਰਨ ਵਰਗਾ ਹੈ।  ਰੰਧਾਵਾ ਨੇ ਕਿਹਾ ਕਿ ਸਿੱਧੂ ਨੂੰ ਕਿਸੇ ਵੀ ਪਾਰਟੀ ’ਚ ਜ਼ਿਆਦਾ ਸਮਾਂ ਟਿਕਣ ਦੀ ਆਦਤ ਨਹੀਂ ਹੈ ਤੇ ਉਨ੍ਹਾਂ ਨੂੰ ਵੀ ਹੁਣ ਅਫ਼ਸੋਸ ਹੋ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਸਿੱਧੂ ਦੇ ਹੱਕ ਵਿਚ ਆ ਕੇ ਅਕਾਲੀਆਂ ਨੂੰ ਠੋਕਿਆ।

Navjot Singh Sidhu in BathindaNavjot Singh Sidhu in Bathinda

ਦੱਸ ਦਈਏ ਕਿ ਚੋਣ ਪ੍ਰਚਾਰ ਦੇ ਆਖ਼ਰੀ ਦਿਨ 17 ਮਈ ਨੂੰ ਬਠਿੰਡਾ ਵਿਚ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਰੈਲੀ ਕਰਦੇ ਹੋਏ ਸਿੱਧੂ ਨੇ ਕੈਪਟਨ ਵੱਲ ਇਸ਼ਾਰਾ ਕਰਦੇ ਹੋਏ ਬਾਦਲ ਪਰਿਵਾਰ ਨਾਲ ਫਰੈਂਡਲੀ ਮੈਚ ਦਾ ਇਲਜ਼ਾਮ ਲਾਇਆ ਸੀ। ਸਿੱਧੂ ਨੇ ਕਿਹਾ ਸੀ, "ਭੱਜ 75:25 ਵਾਲਿਆ ਭੱਜ, ਬਾਦਲਾ ਭੱਜ ਕਿ ਸਿੱਧੂ ਆਇਆ, ਕੁਰਸੀ ਖਾਲੀ ਕਰੋ।" ਸਿੱਧੂ ਦੇ ਮੂੰਹੋਂ 75:25 ਵਾਲੀ ਗੱਲ ਸੁਣਦੇ ਹੀ ਲੋਕ ਹੈਰਾਨ ਹੋ ਗਏ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਲੀਡਰ ਲੋਕਾਂ ਦਾ ਹੁੰਦਾ ਹੈ, ਕਲਾਕਾਰ ਨਹੀਂ।

Sukhjinder Singh RandhawaSukhjinder Singh Randhawa

ਸਿੱਧੂ ਭਾਵੇਂ ਭਾਜਪਾ ’ਚ ਰਹਿ ਕੇ ਅਕਾਲੀਆਂ ਦੇ ਨਾਲ ਰਹੇ, ਅੱਜ ਵੀ ਉਹ ਉਨ੍ਹਾਂ ਦੇ ਬੈਸਟ ਫ੍ਰੈਂਡ ਹਨ ਪਰ ਉਨ੍ਹਾਂ ਦੇ ਇਸ ਬਿਆਨ ’ਤੇ ਬੇਹੱਦ ਅਫ਼ਸੋਸ ਹੋ ਰਿਹਾ ਹੈ। ਸਿੱਧੂ ਨੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ ਤੇ ਮੇਰੇ ਭਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿਤਾ ਦਿਓ। ਸਿੱਧੂ ਦੇ ਫਰੈਂਡਲੀ ਮੈਚ ਵਾਲੇ ਬਿਆਨ 'ਤੇ ਜਿੱਥੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਦੀ ਖਿੱਚ-ਧੂਹ ਕੀਤੀ, ਉੱਥੇ ਹੁਣ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਵੀ ਸਿੱਧੂ ਵਿਰੁਧ ਹੋ ਗਏ ਹਨ।

Captain Amarinder SinghCaptain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਪਾਰਟੀ ਹਾਈਕਮਾਨ ਸਿੱਧੂ ਵਿਰੁਧ ਕਾਰਵਾਈ ਕਰਨ ਬਾਰੇ ਫ਼ੈਸਲਾ ਕਰ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement