ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, ਉਮੀਦਵਾਰਾਂ ਨੇ ਪਾਈ ਵੋਟ
Published : May 19, 2019, 9:46 am IST
Updated : Apr 10, 2020, 8:33 am IST
SHARE ARTICLE
Voting on 13 seats in Punjab
Voting on 13 seats in Punjab

ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਇਸਦੇ ਨਾਲ ਹੀ ਦੇਸ਼ ਦੇ ਅੱਠ ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਤੋਂ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚ 24 ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। 

ਵੋਟ ਪਾਉਣ  ਤੋਂ ਪਹਿਲਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਦੀ ਨਜ਼ਰ ਆਈ। ਇਸਦੇ ਨਾਲ ਹੀ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਵਨ ਸਿੰਘ ਰੱਖੜਾ ਨੇ ਵੀ ਵੋਟ ਪਾਈ ਹੈ।

ਲੋਕ ਸਭਾ ਹਲਕਾ ਪਟਿਆਲਾ ਤੋਂ ਪੀਡੀਏ ਗਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੀ ਪਟਿਆਲਾ ਦੇ ਵੂਮੈਨ ਕਾਲਜ ਵਿਚ ਅਪਣੀ ਵੋਟ ਪਾਈ। ਇਸਦੇ ਨਾਲ ਹੀ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਸਾਧੂ ਸਿੰਘ ਵੀ ਅਪਣੀ ਪਟਨੀ ਨਾਲ ਵੋਟ ਪਾਉਂਦੇ ਨਜ਼ਰ ਆਏ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਵੋਟ ਪਾਉਂਦੇ ਹੋਏ ਨਜ਼ਰ ਆਏ।

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੀ ਅਪਣੀ ਪਤਨੀ ਨਾਲ ਵੋਟ ਪਾਉਣ ਪੋਲਿੰਗ ਬੂਥ ਪਹੁੰਚੇ। ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਪੀਡੀਏ ਗਠਜੋੜ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਨੇ ਵੀ ਵੋਟ ਪਾਈ ਹੈ।

ਇਸਦੇ ਨਾਲ ਹੀ ਕ੍ਰਿਕੇਟਰ ਹਰਭਜਨ ਸਿੰਘ ਵੀ ਵੋਟ ਪਾਉਂਦੇ ਹੋਏ ਦਿਖਾਈ ਦਿੱਤੇ। ਹਾਲਾਂਕਿ ਕਈ ਪੋਲਿੰਗ ਬੂਥਾਂ ‘ਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement