ਭਾਕਿਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਧਰਨਾ ਦੂਜੇ ਦਿਨ 'ਚ ਸ਼ਾਮਲ
Published : May 19, 2020, 10:10 pm IST
Updated : May 19, 2020, 10:10 pm IST
SHARE ARTICLE
 to ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਖੇਤ ਮਜ਼ਦੂਰ ਅਤੇ ਕਿਸਾਨ। (ਸੰਜੂ)
to ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਖੇਤ ਮਜ਼ਦੂਰ ਅਤੇ ਕਿਸਾਨ। (ਸੰਜੂ)

ਭਾਕਿਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਧਰਨਾ ਦੂਜੇ ਦਿਨ 'ਚ ਸ਼ਾਮਲ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ/ਕਸ਼ਮੀਰ ਸਿੰਘ):  ਸੂਬਾ ਪੱਧਰੀ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕਰੋਨਾ ਪਾਜ਼ੇਟਿਵ ਰੀਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਮਰੀਜ਼ਾਂ ਨੂੰ ਘਰਾਂ 'ਚ ਹੀ ਇਕਾਂਤਵਾਸ ਕਰਨ ਦੀ ਕੇਂਦਰੀ ਨੀਤੀ ਤਹਿਤ ਅਜਿਹੇ ਸਭਨਾਂ ਮਰੀਜਾਂ ਨੂੰ ਹਸਪਤਾਲਾਂ ਚੋਂ ਛੁੱਟੀ ਦੇ ਕੇ ਘਰਾਂ 'ਚ ਭੇਜ ਦਿੱਤਾ ਗਿਆ ਹੈ, ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸੇ ਤਰ੍ਹਾਂ ਵੀ ਜਾਇਜ ਨਹੀਂ ਹੈ।

 to ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਖੇਤ ਮਜ਼ਦੂਰ ਅਤੇ ਕਿਸਾਨ। (ਸੰਜੂ)to ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਖੇਤ ਮਜ਼ਦੂਰ ਅਤੇ ਕਿਸਾਨ। (ਸੰਜੂ)


ਸਰਕਾਰਾਂ ਦੇ ਇਸ ਕਦਮ ਨਾਲ ਵਾਇਰਸ ਦੇ ਵੱਡੀ ਪੱਧਰ ਤੇ ਫੈਲਣ ਦਾ ਹਕੀਕੀ ਖਤਰਾ ਹੈ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਰੋਨਾ ਪਾਜ਼ੇਟਿਵ ਰੀਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਮਰੀਜ਼ਾਂ ਨੂੰ ਘਰਾਂ 'ਚ ਭੇਜਣ ਦੀ ਨੀਤੀ ਵਾਪਸ ਲਵੇ, ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਵਿੱਚੋਂ ਛੁੱਟੀ ਦੇ ਕੇ ਘਰਾਂ ਨੂੰ ਭੇਜੇ ਸਾਰੇ ਮਰੀਜ਼ਾਂ ਨੂੰ ਮੁੜ ਹਸਪਤਾਲਾਂ 'ਚ ਦਾਖਲ ਕੀਤਾ ਜਾਵੇ, ਸਿਹਤ ਕਾਮਿਆਂ ਲਈ ਪਰਿਵਾਰਾਂ ਤੋਂ ਵੱਖਰੀਆਂ ਇਕਾਂਤਵਾਸ ਰਿਹਾਇਸ਼ਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ, ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਪੰਜਾਬ 'ਚ ਘਰ ਵਾਪਸੀ ਕਰ ਰਹੇ ਕਾਮਿਆਂ/ ਸ਼ਰਧਾਲੂਆਂ, ਸੈਲਾਨੀਆਂ ਜਾਂ ਪ੍ਰਵਾਸੀ ਭਾਰਤੀਆਂ ਨੂੰ ਜੀ ਆਇਆ ਕਹਿਣ ਲਈ ਮਾਹੌਲ ਸਿਰਜਿਆ ਜਾਵੇ, ਨਿੱਜੀਕਰਨ, ਸੰਸਾਰੀਕਰਨ ਅਤੇ ਵਪਾਰੀਕਰਨ ਦੀਆਂ ਨੀਤੀਆਂ ਨੂੰ ਸਮਾਪਤ ਕੀਤਾ ਜਾਵੇ, ਕਰੋਨਾ ਦੀ ਆੜ 'ਚ ਕਿਰਤ ਕਾਨੂੰਨਾਂ 'ਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਵਾਪਸ ਲਈਆਂ ਜਾਣ, ਸਰਕਾਰੀ ਖਜ਼ਾਨੇ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾਵੇ।


ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਹਰਫੂਲ ਸਿੰਘ ਭਾਗਸਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂੰਨਣ ਖੁਰਦ, ਡਾ. ਹਰਭਿੰਦਰ ਸਿੰਘ ਭਾਗਸਰ, ਜਸਵੰਤ ਸਿੰਘ ਖੂੰਨਣ ਖੁਰਦ, ਜਸਵਿੰਦਰ ਸਿੰਘ ਸੰਗੂਧੌਣ, ਕਾਕਾ ਖੁੰਡੇ ਹਲਾਲ ਤੋਂ ਇਲਾਵਾ ਹੋਰ ਵੀ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM
Advertisement