CM ਵੱਲੋਂ Police ਨੂੰ ਲੌਕਡਾਊਨ ਦੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ
Published : May 19, 2020, 4:16 pm IST
Updated : May 19, 2020, 5:05 pm IST
SHARE ARTICLE
Photo
Photo

ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਰਾਤ ਦੇ ਕਰਫਿਊ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ: ਸੂਬੇ ਵਿੱਚ ਅੱਜ ਬਹੁਤ ਸਾਰੀਆਂ ਛੋਟਾਂ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਕਿ ਆਰਥਿਕਤਾ ਦੇ ਨਾਲ-ਨਾਲ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਦੇ ਮੱਦੇਨਜ਼ਰ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਗਲੇ 25-30 ਦਿਨ ਬਹੁਤ ਜ਼ਿਆਦਾ ਨਾਜ਼ੁਕ ਹਨ।PhotoPhoto

ਮੁੱਖ ਮੰਤਰੀ ਨੇ ਪੰਜਾਬ ਪੁਲੀਸ ਨੂੰ ਪ੍ਰੋਟੋਕੋਲ ਅਤੇ ਬੰਦਿਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਾਇਮ ਰੱਖਣ ਲਈ ਸਖਤ ਮਿਹਨਤ ਅਤੇ ਵਚਨਬੱਧਤਾ ਨਾਲ ਡਿਊਟੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਜਿਸ ਨਾਲ ਸੂਬੇ ਨੂੰ ਮਹਾਮਾਰੀ ਦੇ ਫੈਲਾਅ ਨੂੰ ਕਾਬੂ ਹੇਠ ਰੱਖਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ,”ਅਸੀਂ ਪਿਛਲੇ 55 ਦਿਨਾਂ ਤੋਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੇ ਲਾਭ ਅਤੇ ਪੰਜਾਬ ਦੇ ਲੋਕਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹੁਣ ਅਵੇਸਲੇ ਹੋਣ ਜਾਣ ਨਾਲ ਰੋਲ ਨਹੀਂ ਸਕਦੇ।”Punjab PolicePhoto

ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ ਪਰ ਸੂਬੇ ਵਿੱਚ ਲੌਕਡਾਊਨ 30 ਮਈ ਤੱਕ ਜਾਰੀ ਰਹੇਗਾ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਲੀਹ ‘ਤੇ ਸੂਬੇ ਨੇ ਗੈਰ-ਸੀਮਿਤ ਜ਼ੋਨਾਂ ਵਿੱਚ ਕਈ ਛੋਟਾਂ ਦਿੱਤੀਆਂ ਅਤੇ ਅੱਜ ਤੋਂ ਪੜਾਅਵਾਰ ਢੰਗ ਨਾਲ ਸਥਾਨਕ ਬੱਸਾਂ ਵੀ ਸ਼ੁਰੂ ਹੋ ਗਈਆਂ ਹਨ।

DINKAR GUPTAPhoto

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਵੱਲੋਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਲੌਕਡਾਊਨ ਦੀਆਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿੱਚ ਐਫ.ਆਈ ਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਅਤੇ ਚਲਾਨ ਕੱਟਣ ਲਈ ਆਖਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਪੁਲੀਸ ਮੁੱਖੀ ਵੱਲੋਂ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਵੱਖ-ਵੱਖ ਪਾਬੰਦੀਆਂ ਨੂੰ ਪੁਖਤਾ ਰੂਪ ‘ਚ ਲਾਗੂ ਕਰਨ ਲਈ ਸਖਤ ਸੁਨੇਹਾ ਜਾਣਾ ਚਾਹੀਦਾ ਹੈ।

PhotoPhoto

ਸੂਬਾ ਪੁਲੀਸ ਮੁਖੀ ਵੱਲੋਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਕਿਹਾ ਗਿਆ ਕਿ ਉਹ ਨਿਸ਼ਚਤ ਰੂਪ ਵਿੱਚ ਇਹ ਯਕੀਨੀ ਬਣਾਉਣ ਕਿ ਹਰ ਕੋਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨੇ। ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਅਤੇ ਸ਼ਰਾਬ ਦੇ ਠੇਕਿਆਂ ਦੇ ਨਾਲ-ਨਾਲ ਵਾਹਨਾਂ (ਕਾਰ, ਸਕੂਟਰ, ਮੋਟਰ ਸਾਈਕਲ) ਅਤੇ ਪਬਲਿਕ/ਪ੍ਰਾਈਵੇਟ ਬੱਸਾਂ ‘ਚ ਵੀ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ।

PhotoPhoto

ਪਾਬੰਦੀਆਂ ਵਿੱਚ ਢਿੱਲ ਵਾਲੀਆਂ ਨਵੀਆਂ ਹਦਾਇਤਾਂ ਤਹਿਤ ਇਹ ਵਾਹਨ ਰਾਜ ਦੀ ਹਦੂਦ ਅੰਦਰ, ਸੀਮਤ ਜ਼ੋਨਾਂ ਨੂੰ ਛੱਡ ਕੇ, ਚੱਲ ਸਕਣਗੇ ਪਰ ਇਸ ਸਬੰਧੀਨਿਯਮਾਂ ਦਾ ਸਖਤੀ ਨਾਲ ਪਾਲਣਾ ਕਰਨਾ ਹੋਵੇਗਾ। ਮੁੱਖ ਮੰਤਰੀ ਵੱਲੋਂ ਰਾਤ ਦੇ ਵੇਲੇ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਕੇਂਦਰ ਵੱਲੋਂ ਲੌਕਡਾਊਨ ਦੇ ਚੌਥੇ ਗੇੜ ਲਈ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਅਤੇ ਜ਼ਰੂਰੀ ਲੋੜਾਂ ਤੋਂ ਇਲਾਵਾ ਲੋਕਾਂ ਦੇ ਰਾਤ ਦੇ 7 ਵਜੇ ਤੋਂ ਸਵੇਰ ਦੇ 7 ਵਜੇ ਤੱਕ ਬਾਹਰ ਨਿਕਲਣ ‘ਤੇ ਰੋਕ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਲੋਕਾਂ ਨੂੰ ਸੌਖ ਅਤੇ ਸੁਵਿਧਾ ਮੁਹੱਈਆ ਕਰਵਾਉਣ ਲਈ ਦਿੱਤੀ ਗਈ ਹੈ ਕਿਉਂਕਿ ਸੂਬੇ ਦੇ ਲੋਕਾਂ ਨੂੰ ਕਰਫਿਊ ਦੇ ਸਮੇਂ ਦੌਰਨ ਬਹੁਤ ਔਖਿਆਈਆਂ ਹੰਢਾਉਣੀਆਂ ਪਈਆਂ ਹਨ। ਪਰ ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement