COVID-19 : ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ
Published : May 19, 2020, 6:48 pm IST
Updated : May 19, 2020, 6:48 pm IST
SHARE ARTICLE
File photo
File photo

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਪਹਿਲਕਦਮੀ, ਕਰਜ਼ਿਆਂ ਦੀ ਬਕਾਇਆ ਰਾਸ਼ੀ 323.91 ਲੱਖ ਵੰਡਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ : ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆਂ ਵਿੱਚ ਆਰਥਿਕ ਤੌਰ ’ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਉਨਾਂ ਕਿਹਾ ਕਿ ਇਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜ਼ਗਾਰ ਤੋਂ ਵਾਂਝੇ ਹੋ ਗਏ ਹਨ ਅਤੇ ਗ਼ਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ।

File photoFile photo

ਸੂਦ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਨੂੰ ਆਪੋਂ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ ਆਪਣਾ ਰੁਜਗਾਰ ਸਥਾਪਤ ਕਰਨ ਲਈ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਨਾਂ ਲਾਭਪਾਤਰੀਆਂ ਨੂੰ ਆਉਣ ਵਾਲੇ ਕੁੱਝ ਦਿਨਾਂ ਵਿੱਚ ਆਪੋਂ ਆਪਣਾ ਕਾਰੋਬਾਰ ਸ਼ਰੂ ਕਰਨ ਲਈ ਲੱਗਭਗ 8 ਤੋਂ 9 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਸ੍ਰੀ ਸੂਦ ਨੇ ਕਾਰਪੋਰੇਸ਼ਨ ਦੀ ਇਸ ਪਹਿਲਕਦਮੀ ਮਹਾਮਾਰੀ ਦੇ ਸੰਕਟ ਦੇ ਸਮੇਂ ਵਿੱਚ ਇੱਕ ਰਾਹਤ ਦੇਣ ਵਾਲੀ ਕਾਰਵਾਈ ਦੱਸਿਆ ਹੈ।

File photoFile photo

ਸੂਦ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸ਼ਨ ਵੱਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ, ਜਿਨਾਂ ਵਿੱਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨਾਂ ਕਿਹਾ ਕਿ ਮਾਰਚ, 2020 ’ਚ ਕਰੋਨਾ ਕਾਰਨ ਲਗਾਏ ਲੌਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ, ਉਨਾਂ ਦੀ ਵੰਡ ਜਲਦੀ ਹੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਬਕਾਇਆ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

File photoFile photo

ਚੇਅਰਮੈਨ ਵਲੋਂ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਪ੍ਰਸ਼ੰਸਾ ਕੀਤੀ। ਵਰਣਨਯੋਗ ਹੈ ਕਿ ਕਾਰਪੋਰੇਸ਼ਨ ਦੇ ਸਮੁੱਚੇ ਸਟਾਫ ਵੱਲੋਂ ਕਰੋਨਾ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਵੀ ਯੋਧਿਆਂ ਵਾਂਗ ਕੰਮ ਕੀਤਾ ਤੇ ਆਪਣੀ ਇੱਕ ਦਿਨ ਦੀ ਤਨਖਾਹ ਦਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement