ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
Published : May 19, 2020, 9:47 am IST
Updated : May 19, 2020, 9:47 am IST
SHARE ARTICLE
File Photo
File Photo

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ।

ਚੰਡੀਗੜ੍ਹ, 18 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ।
ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ।

File photoFile photo

ਇਸੇ ਤਰ੍ਹਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ 'ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ,  ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ 'ਤੇ ਰੱਖੇ ਗਏ /ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM
Advertisement