
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੱਥਾ ਪਾਕਿਸਤਾਨ ਨਹੀਂ ਜਾਵੇਗਾ : ਗਿੱਲ, ਭਾਟੀਆ
ਅੰਮ੍ਰਿਤਸਰ, 19 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਹ ਜਾਣਕਾਰੀ ਨਨਕਾਣਾ ਸਾਹਿਬ ਸਿੱਖ ਯਾਤਰੀ ਸਵਰਨ ਸਿੰਘ ਗਿੱਲ ਅਤੇ ਚੇਅਰਮੈਨ ਜਥੇਦਾਰ ਪ੍ਰੀਤਮ ਸਿੰਘ ਭਾਟੀਆ ਨੇ ਦਸਿਆ ਕਿ ਭਾਰਤ ਤੋਂ ਚਾਰ ਜੱਥੇ ਸਾਲ ਵਿਚ ਪਾਕਿਸਤਾਨ ਜਾਂਦੇ ਸਨ। ਇਨ੍ਹਾਂ ਵਿਚ ਖ਼ਾਲਸਾ ਸਾਜਨਾ ਦਿਵਸ ਅਪ੍ਰੈਲ ਮਹੀਨੇ ਦਾ ਜੱਥਾ ਵਿਸਾਖੀ ਦਿਵਸ, ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਮੌਕੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਤੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਨਵੰਬਰ ਮਹੀਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਹ ਜੱਥਾ ਭਾਰਤ ਤੋਂ ਨਹੀਂ ਭੇਜਿਆ ਜਾਵੇਗਾ। 1