ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਦਿੱਤਾ ਜਾਵੇਗਾ - ਤ੍ਰਿਪਤ ਬਾਜਵਾ
Published : May 19, 2020, 5:30 pm IST
Updated : May 19, 2020, 5:36 pm IST
SHARE ARTICLE
File Photo
File Photo

ਪੰਜਾਬ ਸਰਕਾਰ ਅਕਤੂਬਰ ਵਿਚ ਦੁੱਧ ਦੀ ਵਧਣ ਵਾਲੀ ਪੈਦਾਵਾਰ ਨੂੰ ਸੰਭਾਲਣ, ਢੁੱਕਵਾਂ ਮੰਡੀਕਰਨ ਕਰਨ ਅਤੇ ਦੁੱਧ ਦੀ ਖ਼ਰੀਦ ਕੀਮਤ ਸਥਿਰ

ਚੰਡੀਗੜ੍ਹ  : ਪੰਜਾਬ ਸਰਕਾਰ ਅਕਤੂਬਰ ਵਿਚ ਦੁੱਧ ਦੀ ਵਧਣ ਵਾਲੀ ਪੈਦਾਵਾਰ ਨੂੰ ਸੰਭਾਲਣ, ਢੁੱਕਵਾਂ ਮੰਡੀਕਰਨ ਕਰਨ ਅਤੇ ਦੁੱਧ ਦੀ ਖ਼ਰੀਦ ਕੀਮਤ ਸਥਿਰ ਰੱਖਣ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ ਤਾਂ ਕਿ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਮਿਲਣ ਦੇ ਨਾਲ ਨਾਲ ਉਪਭੋਗਤਾਵਾਂ ਨੂੰ ਖ਼ਰਾ ਦੁੱਧ ਮਿਲੇ।

MilkMilk

ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਅਤੇ ਲੋਕ ਵੰਡ ਪ੍ਰਣਾਲੀ ਰਾਹੀਂ ਵੰਡੀਆਂ ਜਾਣ ਵਾਲੀਆਂ ਵਸਤਾਂ ਵਿਚ ਸੁੱਕਾ ਦੁੱਧ ਸ਼ਾਮਲ ਕੀਤੇ ਜਾਣ ਦੇ ਮਾਮਲੇ ਨੂੰ ਸਬੰਧਤ ਮਹਿਕਮਿਆਂ ਕੋਲ ਉਠਾਇਆ ਜਾਵੇ। ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ, ਮਾਹਰਾਂ ਅਤੇ ਦੁੱਧ ਉਤਪਾਦਕਾਂ ਦਾ ਇਹ ਮੰਨਣਾ ਸੀ ਕਿ ਇਸ ਫੈਸਲੇ ਨਾਲ ਮਿਲਕਫੈਡ ਕੋਲ ਪਿਆ ਸੁੱਕੇ ਦੁੱਧ ਦਾ ਸਟਾਕ ਖ਼ਤਮ ਹੋਣ ਨਾਲ ਮਿਲਕਫੈਡ ਕਿਸਾਨਾਂ ਲਈ ਲਾਹੇਵੰਦ ਭਾਅ ਉੱਤੇ ਦੁੱਧ ਖਰੀਦਣ ਦੀ ਹਾਲਤ ਵਿਚ ਆ ਜਾਵੇਗਾ।

File photoFile photo

ਸਰਕਾਰੀ ਬੁਲਾਰੇ ਨੇ ਦਸਿਆ ਕਿ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਮਿਲਕਫੈਡ, ਕਿਸਾਨ ਕਮਿਸ਼ਨ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਉਹ ਮਿਲਕਫੈਡ ਨੂੰ ਇਸ ਸੰਕਟ ਅਤੇ ਅਕਤੂਬਰ ਵਿਚ ਦੁੱਧ ਦੀ ਵਧੀ ਹੋਈ ਪੈਦਾਵਾਰ ਨੂੰ ਸੰਭਾਲਣ ਦੇ ਸਮਰੱਥ ਬਣਾਉਣ ਲਈ ਲੋਂੜੀਦੀ ਆਰਥਿਕ ਸਹਾਇਤਾ ਸਬੰਧੀ ਤਜ਼ਵੀਜ ਤਿਆਰ ਕਰਨ ਨੁੰ ਕਿਹਾ ਤਾਂ ਕਿ ਇਸ ਨੂੰ ਅਗਲੇ ਹਫ਼ਤੇ ਵਿੱਤ ਵਿਭਾਗ ਨਾਲ ਵਿਚਾਰਿਆ ਜਾ ਸਕੇ। ਉਹਨਾਂ ਮਿਲਕਫੈਡ ਨੂੰ ਬੱਸੀ ਪਠਾਣਾਂ ਲੱਗ ਰਹੇ ਨਵੇਂ ਪਲਾਂਟ ਦੀ ਛੇਤੀ ਸ਼ੁਰੂਆਤ ਕਰਨ ਅਤੇ ਪੁਰਾਣੇ ਪਲਾਂਟਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ।

Tript Bajwa Tript Bajwa

ਪਸ਼ੂ ਪਾਲਣ ਮੰਤਰੀ ਨੇ ਡੇਅਰੀ ਵਿਕਾਸ ਅਤੇ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੋਂ ਵੱਖ ਵੱਖ ਸਕੀਮਾਂ ਤਹਿਤ ਮਿਲਣ ਵਾਲੇ ਫੰਡਾਂ ਸਬੰਧੀ ਘੋਖ ਕਰ ਕੇ ਤਜਵੀਜਾਂ ਤਿਆਰ ਕਰਨ ਲਈ ਕਿਹਾ ਤਾਂ ਕਿ ਅਗਲੇ ਹਫ਼ਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰੀਆਂ ਨੂੰ ਮਿਲ ਕੇ ਫੰਡ ਹਾਸਲ ਕੀਤੇ ਜਾ ਸਕਣ। ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਦੁੱਧ ਉਤਪਾਦਕਾਂ ਨੂੰ ਅਜੋਕੇ ਸੰਕਟ ਵਿਚੋਂ ਕੱਢਣ ਲਈ ਮਿਲਕਫੈਡ ਨੂੰ 400 ਕਰੋੜ ਰੁਪਏ ਦੀ ਯਕਮੁਸ਼ਤ ਸਹਾਇਤਾ ਦੀ ਲੋੜ ਦਿੱਤਾ ਜਾ ਸਕੇ।   

File photoFile photo

ਪੰਜਾਬ ਦੇ ਦੁੱਧ ਉਤਪਾਦਕਾਂ ਦੇ ਨੁਮਾਇੰਦੇ ਅਤੇ ਡੇਅਰੀ ਮਾਲਕ ਰਣਜੀਤ ਸਿੰਘ ਨੇ ਕਿਹਾ ਕਿ ਭਾਵੇਂ ਮਿਲਕਫੈਡ ਸੂਬੇ ਵਿਚ ਪੈਦਾ ਹੁੰਦੇ ਦੁੱਧ ਦਾ ਸਿਰਫ਼ ਤਕਰੀਬਨ ਅੱਠਵਾਂ ਹਿੱਸਾ ਹੀ ਖਰੀਦਦਾ ਹੈ, ਪਰ ਇਸ ਨੂੰ ਆਰਥਿਕ ਤੌਰ ਉੱਤੇ ਮਜ਼ਬੂਤ ਕਰਨਾ ਇਸ ਲਈ ਜਰੂਰੀ ਹੈ ਕਿ ਕਿਉਂਕਿ ਨਿੱਜੀ ਦੁੱਧ ਪਲਾਂਟ ਇਸ ਵਲੋਂ ਮਿੱਥੀਆਂ ਗਈਆਂ ਕੀਮਤਾਂ ਨੂੰ ਹੀ ਮੰਨਦੇ ਹਨ।         

File photoFile photo

ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਵਿਚ ਇਸ ਵੇਲੇ ਤਕਰੀਬਨ ਤਿੰਨ ਲੱਖ ਲਿਟਰ ਦੁੱਧ ਪੈਦਾ ਹੁੰਦਾ ਹੈ ਜਿਸ ਵਿਚੋਂ ਤਕਰੀਬਨ ਅੱਧਾ ਦੁੱਧ ਘਰਾਂ ਵਿਚ ਵਰਤਿਆ ਜਾਂਦਾ ਹੈ। ਵਿਕਣ ਵਾਲੇ ਡੇਢ ਲੱਖ ਲਿਟਰ ਦੁੱਧ ਵਿਚੋਂ ਤਕਰੀਬਨ 30 ਹਜ਼ਾਰ ਲਿਟਰ ਮਿਲਕਫੈਡ ਅਤੇ 70 ਹਜ਼ਾਰ ਲਿਟਰ ਦੁੱਧ ਨਿੱਜੀ ਮਿਲਕ ਪਲਾਂਟ ਖ੍ਰੀਦਦੇ ਹਨ। ਹੋਟਲ, ਰੈਸਟੋਰੈਂਟ ਅਤੇ ਹਲਵਾਈਆਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ 50 ਹਜ਼ਾਰ ਲਿਟਰ ਦੁੱਧ ਬਚ ਜਾਂਦਾ ਹੈ

File photoFile photo

ਜੋ ਦੁੱਧ ਉਤਪਾਦਕਾਂ ਲਈ ਘਾਟੇ ਦਾ ਕਾਰਨ ਬਣ ਰਿਹਾ ਹੈ। ਅਕਤੂਬਰ ਵਿਚ 40 ਹਜ਼ਾਰ ਲਿਟਰ ਦੁੱਧ ਦਾ ਉਤਪਾਦਨ ਹੋਰ ਵਧ ਜਾਣ ਕਾਰਨ ਸਰਕਾਰ ਸਾਹਮਣੇ ਦੁੱਧ ਨੂੰ ਸੰਭਾਲਣ ਅਤੇ ਕਿਸਾਨਾਂ ਨੂੰ ਲਾਹੇਵੰਦਾ ਭਾਅ ਦੇਣ ਦੀ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਿਸਾਨ ਕਮਿਸ਼ਨ ਦੇ ਸਕੱਤਰ ਡਾ. ਬਲਵਿੰਦਰ ਸਿੰਘ ਸਿੱਧੂ ਅਤੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਵੀ ਸ਼ਾਮਲ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement