ਪ੍ਰਾਈਵੇਟ ਮੈਡੀਕਲ ਸਿੱਖਿਆ ਸੰਸਥਾਵਾਂ ਦੀ ਅੰਨ੍ਹੀ ਲੁੱਟ ਮੂਹਰੇ ਪੰਜਾਬ ਸਰਕਾਰ ਨੇ ਗੋਡੇ ਟੇਕੇ- ਚੀਮਾ
Published : May 19, 2020, 3:59 pm IST
Updated : May 19, 2020, 3:59 pm IST
SHARE ARTICLE
Punjab Government Harpal Singh Cheema
Punjab Government Harpal Singh Cheema

ਫ਼ੀਸਾਂ 'ਚ ਆਪਹੁਦਰੀ ਨੇ ਸਰਕਾਰ ਦੀ ਮੈਡੀਕਲ ਸਿੱਖਿਆ ਮਾਫ਼ੀਆ ਨਾਲ ਮਿਲੀਭੁਗਤ ਦੀ ਪੋਲ ਖੋਲ੍ਹੀ

ਚੰਡੀਗੜ੍ਹ: ਪੰਜਾਬ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ-ਯੂਨੀਵਰਸਿਟੀਆਂ ਵੱਲੋਂ ਨਿਯਮ-ਕਾਨੂੰਨ ਦੀਆਂ ਧੱਜੀਆਂ ਉਡਾ ਕੇ ਫ਼ੀਸ ਵਸੂਲੀ 'ਚ ਵਰਤੀ ਜਾ ਰਹੀ ਆਪਹੁਦਰੀ ਦਾ ਸਖ਼ਤ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਦੇ ਨਾਲ-ਨਾਲ ਪੂਰੀ ਕੈਪਟਨ ਸਰਕਾਰ ਨੂੰ ਘੇਰਿਆ ਹੈ।

Harpal CheemaHarpal Cheema

ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬਾਕੀ ਲੋਟੂ ਮਾਫ਼ੀਆ ਵਾਂਗ ਮੈਡੀਕਲ ਐਜੂਕੇਸ਼ਨ ਮਾਫ਼ੀਆ ਅੱਗੇ ਪੂਰੀ ਤਰਾਂ ਗੋਡੇ ਟੇਕ ਦਿੱਤੇ ਹਨ। ਗੈਰ ਸਰਕਾਰੀ ਮੈਡੀਕਲ ਕਾਲਜਾਂ ਅਤੇ ਅਖੌਤੀ ਯੂਨੀਵਰਸਿਟੀਆਂ ਨੇ ਆਪਣੀ ਮਨਮਰਜ਼ੀ ਨਾਲ ਜਿਸ ਤਰਾਂ ਅੰਨ੍ਹੀ ਲੁੱਟ ਮਚਾਈ ਹੋਈ ਹੈ, ਉਸ ਤੋਂ ਸਾਫ਼ ਲੱਗਦਾ ਹੈ ਕਿ ਪੰਜਾਬ 'ਚ ਸਰਕਾਰ ਨਹੀਂ ਇੱਕ ਲੁਟੇਰਾ ਗਿਰੋਹ ਰਾਜ ਕਰ ਰਿਹਾ ਹੈ।

Captain Government Amrinder Singh Captain Government Amrinder Singh

ਜਿਸ 'ਤੇ ਕੋਈ ਕਾਨੂੰਨ ਵਿਵਸਥਾ ਲਾਗੂ ਨਹੀਂ ਹੁੰਦੀ। ਚੀਮਾ ਨੇ ਪੁੱਛਿਆ ਕਿ ਕੀ ਡਾਕਟਰੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੱਸਣਗੇ ਕਿ ਉੱਚ ਡਾਕਟਰੀ ਸਿੱਖਿਆ ਪੋਸਟ ਗਰੈਜੂਏਸ਼ਨ (ਐਮ.ਡੀ/ਐਮ.ਐਸ) 'ਚ ਦਾਖ਼ਲਿਆਂ ਲਈ ਪਿਛਲੇ ਦਿਨੀਂ ਹੋਈ ਪਹਿਲੇ ਗੇੜ ਦੀ ਕੌਂਸਲਿੰਗ 'ਚ ਹਜ਼ਾਰਾਂ ਯੋਗ ਮੈਡੀਕਲ ਸਟੂਡੈਂਟ ਕਿਉਂ ਹਿੱਸਾ ਨਹੀਂ ਲੈ ਸਕੇ? ਕਿਉਂਕਿ ਉਨ੍ਹਾਂ ਕੋਲ ਨਜਾਇਜ਼ ਅਤੇ ਗੈਰ-ਕਾਨੂੰਨੀ ਫ਼ੀਸਾਂ 'ਚ ਲੁਟਾਉਣ ਦੀ ਗੁੰਜਾਇਸ਼ ਨਹੀਂ ਹੈ।

StudentsStudents

ਚੀਮਾ ਨੇ ਕਿਹਾ ਕਿ ਮੌਜੂਦਾ ਲੋਟੂ ਫ਼ੀਸ ਪ੍ਰਣਾਲੀ 'ਚ ਇੱਕ ਸਪੈਸ਼ਲਿਸਟ (ਐਮ.ਡੀ/ਐਮ.ਐਸ) ਡਾਕਟਰ ਬਣਨ ਲਈ ਘੱਟੋ ਘੱਟ 9 ਸਾਲ ਦੀ ਪੜਾਈ ਅਤੇ 2 ਕਰੋੜ ਰੁਪਏ ਦੀਆਂ ਫ਼ੀਸਾਂ ਚਾਹੀਦੀਆਂ ਹਨ। ਆਮ ਆਦਮੀ ਦੇ ਹੋਣਹਾਰ ਬੱਚੇ ਤਾਂ ਦੂਰ ਇਹ ਫ਼ੀਸਾਂ ਚੰਗੇ ਰੱਜੇ ਪੁੱਜੇ ਪਰਿਵਾਰ ਦੀ ਗੁੰਜਾਇਸ਼ ਤੋਂ ਵੀ ਬਾਹਰ ਹਨ, ਪਰੰਤੂ ਸਰਕਾਰ ਸੁੱਤੀ ਪਈ ਹੈ।

StudentsStudents

ਚੀਮਾ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਇਸ ਤਰਾਂ ਘੂਕ ਸੁੱਤੇ ਹੋਣ ਦੀ ਅਸਲ ਵਜਾ ਸੱਤਾਧਾਰੀ ਸਿਆਸਤਦਾਨਾਂ ਅਤੇ ਅਫ਼ਸਰਾਂ ਦੀ ਮੈਡੀਕਲ ਸਿੱਖਿਆ ਮਾਫ਼ੀਆ ਨਾਲ ਉਸੇ ਤਰਾਂ ਦੀ ਹਿੱਸੇਦਾਰੀ ਹੈ, ਜਿਵੇਂ ਸ਼ਰਾਬ ਮਾਫ਼ੀਆ, ਬਿਜਲੀ ਮਾਫ਼ੀਆ, ਸੈਂਡ ਮਾਫ਼ੀਆ ਅਤੇ ਬਿਜਲੀ ਆਦਿ ਮਾਫ਼ੀਏ ਨਾਲ ਜੱਗ ਜ਼ਾਹਿਰ ਹੋ ਚੁੱਕੀ ਹੈ।

StudentsStudents

ਚੀਮਾ ਨੇ ਕਿਹਾ ਕਿ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਜ਼ ਇੰਸਟੀਚਿਊਸ਼ਨ (ਰੈਗੂਲੇਸ਼ਨ ਆਫ਼ ਐਡਮਿਸ਼ਨ, ਫਿਕਸ਼ੇਸਨ ਆਫ਼ ਫੀ ਐਂਡ ਮੇਕਿੰਗ ਰਿਜ਼ਰਵੇਸ਼ਨ) ਐਕਟ 2006 'ਚ ਸਾਰੀਆਂ ਮੈਡੀਕਲ ਸੰਸਥਾਵਾਂ ਜਿੰਨਾ 'ਚ ਮੈਡੀਕਲ ਕਾਲਜ ਅਤੇ ਡੈਂਟਲ ਕਾਲਜ ਸ਼ਾਮਲ ਹਨ, ਦੀਆਂ ਫ਼ੀਸਾਂ ਨਿਰਧਾਰਿਤ ਕਰਨ ਅਤੇ ਉਨ੍ਹਾਂ 'ਚ ਇਕਸਾਰਤਾ ਲਿਆਉਣ ਦਾ ਪੂਰਾ ਅਧਿਕਾਰ ਪੰਜਾਬ ਸਰਕਾਰ ਕੋਲ ਹੈ।

ਫਿਰ ਜਿਸ ਕੋਰਸ ਦੀ ਫ਼ੀਸ ਸਰਕਾਰੀ ਕਾਲਜਾਂ 'ਚ 1.25 ਲੱਖ ਰੁਪਏ ਅਤੇ ਪ੍ਰਾਈਵੇਟ ਕਾਲਜਾਂ 'ਚ 6.50 ਲੱਖ ਰੁਪਏ ਨਿਰਧਾਰਿਤ ਕੀਤੀ ਹੋਈ ਹੈ ਤਾਂ ਬਠਿੰਡੇ ਦਾ ਆਦੇਸ਼ ਮੈਡੀਕਲ ਕਾਲਜ ਸਾਲਾਨਾ 14 ਲੱਖ ਰੁਪਏ ਅਤੇ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ 9.50 ਲੱਖ ਰੁਪਏ ਕਿਸ ਤਰਾਂ ਲੈ ਸਕਦੇ ਹਨ? ਚੀਮਾ ਨੇ ਮੈਡੀਕਲ ਸਿੱਖਿਆ ਮਾਫ਼ੀਆ ਪ੍ਰਾਈਵੇਟ ਯੂਨੀਵਰਸਿਟੀਜ਼ ਦੀ ਆੜ 'ਚ ਸੈਂਕੜੇ ਕਰੋੜ ਰੁਪਏ ਦੀ ਲੁੱਟ ਕਰ ਰਿਹਾ ਹੈ, ਪਰੰਤੂ ਕੋਈ ਪੁੱਛਣ ਵਾਲਾ ਨਹੀਂ ਕਿਉਂਕਿ ਸੱਤਾਧਾਰੀ 'ਲੋਕ ਸੇਵਕ' ਲੁਟੇਰਾ ਜਮਾਤ ਨਾਲ ਜਾ ਮਿਲੀ ਹੈ।

Captain s appeal to the people of punjabCaptain Amrinder Singh 

ਚੀਮਾ ਨੇ ਦੱਸਿਆ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਡੀਓ ਲੈਟਰ ਰਾਹੀਂ ਮੰਗ ਕੀਤੀ ਹੈ ਕਿ ਸੂਬੇ 'ਚ ਪ੍ਰਾਈਵੇਟ ਮੈਡੀਕਲ ਕਾਲਜਾਂ/ਯੂਨੀਵਰਸਿਟੀਜ਼ ਦੀ ਲੁੱਟ ਨੂੰ ਨੱਥ ਪਾਉਣ ਲਈ 2006 ਦਾ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਅਤੇ ਉਸ 'ਚ ਜੇ ਜ਼ਰੂਰਤ ਹੈ ਤਾਂ ਲੋੜੀਂਦੀ ਸੋਧ ਤੁਰੰਤ ਕੀਤੀ ਜਾਵੇ, ਜੋ ਚਾਲੂ ਐਮ.ਡੀ/ਐਮ.ਐਸ ਕੌਂਸਲਿੰਗ 'ਤੇ ਲਾਗੂ ਹੋਵੇ ਤਾਂ ਕਿ ਜੋ ਯੋਗ ਅਤੇ ਹੋਣਹਾਰ 'ਡਾਕਟਰ' ਮਹਿੰਗੀਆਂ ਫ਼ੀਸਾਂ ਕਾਰਨ ਪਹਿਲੇ ਦੌਰ ਦੀ ਕੌਂਸਲਿੰਗ 'ਚ ਹਿੱਸਾ ਨਹੀਂ ਲੈ ਸਕੇ, ਉਹ ਨਵੇਂ ਸਿਰਿਓਂ ਨਿਰਧਾਰਿਤ ਕੌਂਸਲਿੰਗ 'ਚ ਹਿੱਸਾ ਲੈ ਕੇ 'ਸਪੈਸ਼ਲਿਸਟ' ਬਣ ਸਕਣ।

ਚੀਮਾ ਨੇ ਕਿਹਾ ਕਿ ਸਰਕਾਰਾਂ (ਕੈਪਟਨ-ਬਾਦਲਾਂ) ਦੀ ਮਾਫ਼ੀਆ ਨਾਲ ਮਿਲੀਭੁਗਤ ਕਾਰਨ ਪੰਜਾਬ ਦੇ ਹਜ਼ਾਰਾਂ ਯੋਗ ਵਿਦਿਆਰਥੀ ਡਾਕਟਰ ਬਣਨ ਤੋਂ ਖੁੰਝ ਗਏ। ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦੇ ਸਰਕਾਰੀ ਹਸਪਤਾਲ ਡਾਕਟਰਾਂ ਨੂੰ ਤਰਸ ਰਹੇ ਹਨ।

ਚੀਮਾ ਨੇ ਇਹ ਵੀ ਮੰਗ ਕੀਤੀ ਕਿ ਭਵਿੱਖ 'ਚ ਇਸ ਗੋਰਖਧੰਦੇ 'ਤੇ ਲਗਾਮ ਕੱਸਣ ਲਈ ਸਾਰੀਆਂ ਪਾਰਟੀਆਂ ਨਾਲ ਸੰਬੰਧਿਤ ਵਿਧਾਇਕਾਂ ਅਤੇ ਮੈਡੀਕਲ ਸਿੱਖਿਆ ਮਾਹਿਰਾਂ/ਡਾਕਟਰਾਂ ਦੀ ਇੱਕ ਸੰਯੁਕਤ ਜਾਂਚ ਕਮੇਟੀ ਗਠਿਤ ਕੀਤੀ ਜਾਵੇ, ਜੋ ਸੂਬੇ 'ਚ ਮੈਡੀਕਲ ਸਿੱਖਿਆ ਨੂੰ ਮਾਫ਼ੀਆ ਮੁਕਤ ਕਰਨ ਲਈ ਇੱਕ ਸਮਾਂਬੱਧ ਰਿਪੋਰਟ ਵਿਧਾਨ ਸਭਾ ਦੇ ਆਗਾਮੀ ਸੈਸ਼ਨ 'ਚ ਪੇਸ਼ ਕਰੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement