
ਰਾਣਾ ਕੇ.ਪੀ. ਸਿੰਘ ਵਲੋਂ 13 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ।
Punjab Vidhan Sabha
ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ
Punjab Vidhan Sabha
ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ। ਇਸੇ ਤਰ੍ਹਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।
File
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ 'ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।
Punjab Vidhan Sabha
ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ 'ਤੇ ਰੱਖੇ ਗਏ
Punjab Vidhan Sabha
ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।