
ਕੋਰੋਨਾ ਮਹਾਂਮਾਰੀ ਦੀ ਬੀਮਾਰੀ ਕਾਰਨ ਅਦਾਲਤਾਂ ਵਿਚ ਆਨਲਾਈਨ ਹੀ ਕੰਮ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ
ਫ਼ਰੀਦਕੋਟ (ਗੁਰਿੰਦਰ ਸਿੰਘ) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਵਾਲੇ ਮਾਮਲੇ ਦੀ ਸੁਣਵਾਈ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਲਈ ਰੱਖੀ ਗਈ ਸੀ
Behbal Kalan kand
ਪਰ ਕੋਰੋਨਾ ਮਹਾਂਮਾਰੀ ਦੀ ਬੀਮਾਰੀ ਕਾਰਨ ਅਦਾਲਤਾਂ ਵਿਚ ਆਨਲਾਈਨ ਹੀ ਕੰਮ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਅਤੇ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ 4 ਜੂਨ ਤਕ ਮੁਲਤਵੀ ਕਰ ਦਿਤੀ ਹੈ।
Behbal Kalan
ਪ੍ਰਾਪਤ ਜਾਣਕਾਰੀ ਅਨੁਸਾਰ ‘ਕੋਰੋਨਾ ਵਾਇਰਸ’ ਕਾਰਨ ਅਦਾਲਤ ਵਿਚ ਪੰਕਜ ਬਾਂਸਲ ਪੇਸ਼ ਹੋਏ ਪਰ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਅਤੇ ਇਨ੍ਹਾਂ ਦੇ ਦੂਜੇ ਸਾਥੀ ਅਦਾਲਤ ਵਿਚ ਪੇਸ਼ ਨਹੀ ਹੋਏ। ਜ਼ਿਕਰਯੋਗ ਹੈ ਕਿ ਉਕਤਾਨ ਵਿਰੁਧ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
corona case
ਇਥੇ ਇਹ ਦਸਣਾ ਵੀ ਜ਼ਰੂਰੀ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਦੀ ਤਾਰੀਖ 2 ਸਤੰਬਰ ਹੈ, ਉਸ ਦਿਨ ਦੋਨਾ ਧਿਰਾਂ ਵਿਚਾਲੇ ਬਹਿਸ ਹੋਣ ਦੀ ਸਭਾਵਨਾ ਹੈ।