
ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਨਵੇਂ ਬਣੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਰਿਹਾਇਸ਼ ’ਤੇ ਅਚਨਚੇਤ ਮੁਲਾਕਾਤ ਕਰਨ ਪੁੱਜ ਗਏ।
ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ) : ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਨਵੇਂ ਬਣੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਰਿਹਾਇਸ਼ ’ਤੇ ਅਚਨਚੇਤ ਮੁਲਾਕਾਤ ਕਰਨ ਪੁੱਜ ਗਏ। ਇਸ ਮੁਲਾਕਾਤ ਦੇ ਸਿਆਸੀ ਹਲਕਿਆਂ ਵਿਚ ਵੱਖੋ-ਵੱਖ ਅਰਥ ਕੱਢੇ ਜਾ ਰਹੇ ਹਨ। ਹਾਲਾਂਕਿ ਪ੍ਰਤਾਪ ਬਾਜਵਾ ਨੇ ਇਸ ਨੂੰ ਨਿਜੀ ਮੁਲਾਕਾਤ ਦਸਦਿਆਂ ਕਿਹਾ ਕਿ ਉਹ ਪਰਵਾਰਕ ਅਤੇ ਦੋਸਤਾਨਾ ਸਬੰਧਾਂ ਕਾਰਨ ਸ. ਢੀਂਡਸਾ ਦਾ ਹਾਲ-ਚਾਲ ਪੁੱਛਣ ਆਏ ਪਰ ਸੂਤਰ ਦਸਦੇ ਹਨ ਕਿ ਦੋਵੇਂ ਆਗੂਆਂ ਵਿਚਾਲੇ ਪੰਜਾਬ ਦੀ ਸਿਆਸਤ ’ਤੇ ਵੀ ਚਰਚਾ ਹੋਈ।
Sukhdev singh
ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪ੍ਰਤਾਪ ਬਾਜਵਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਾਂਗਰਸ ਵਿਚ ਹੀ ਰਾਜਸੀ ਦੂਰੀਆਂ ਹਨ। ਮੁਲਾਕਾਤ ਮਗਰੋਂ ਬਾਹਰ ਆਏ ਪ੍ਰਤਾਪ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਉਹ ਢੀਂਡਸਾ ਦਾ ਹਾਲਚਾਲ ਪੁੱਛਣ ਆਏ ਸੀ।
Captain Amarinder Singh
ਇਸ ਦੌਰਾਨ ਸੁਆਲਾਂ ਦੇ ਜਵਾਬ ਵਿਚ ਕਿਹਾ ਕਿ ਚਰਨਜੀਤ ਸਿੰਘ ਚੰਨੀ ਜਿਹੇ ਆਪਣੇ ਮੰਤਰੀਆਂ ’ਤੇ ਵਿਜੀਲੈਂਸ ਜਾਂਚ ਖੋਲ੍ਹਣ ਦੀ ਬਜਾਏ ਕੈਪਟਨ ਨੂੰ ਇਸ ਏਜੰਸੀ ਦਾ ਬਾਦਲਾਂ ਦੀ ਜਾਂਚ ਵਿਚ ਇਸਤੇਮਾਲ ਕਰਨਾ ਚਾਹੀਦਾ ਹੈ ਤੇ ਇਹ ਉਨ੍ਹਾਂ ਦੇ ਚੋਣ ਵਾਅਦੇ ਵਿਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਰਾਹੀਂ ਅਪਣੇ ਲੋਕਾਂ ’ਤੇ ਕਾਰਵਾਈ ਦੀ ਬਜਾਏ ਇਸ ਵੇਲੇ ਕੋਰੋਨਾ ਦੇ ਹਾਲਾਤ ਨੂੰ ਕਾਬੂ ਕਰਨ ਵਿਚ ਧਿਆਨ ਦੇਣਾ ਚਾਹੀਦਾ ਹੈ।
Pargat Singh
ਬਾਜਵਾ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਧਮਕੀ ਦੇਣ ਬਾਰੇ ਵੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪਸ਼ਟੀ ਕਰਨ ਮੰਗਿਆ ਤੇ ਕਿਹਾ ਕਿ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੈਪਟਨ ਸੰਦੀਪ ਸੰਧੂ ਵਲੋਂ ਕੀਤੇ ਫ਼ੋਨ ਬਾਰੇ ਦੱਸਣਾ ਚਾਹੀਦਾ ਹੈ ਤੇ ਜੇਕਰ ਸੱਚ ਵਿਚ ਇਹ ਫੋਨ ਕੈਪਟਨ ਸੰਦੀਪ ਸੰਧੂ ਨੇ ਕੀਤਾ ਤਾਂ ਉਨ੍ਹਾਂ ਨੂੰ ਦਫਤਰ ਤੋਂ ਲਾਮ੍ਹੇ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੰਦੀਪ ਸੰਧੂ ਬਾਰੇ ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਪ੍ਰਗਟ ਸਿੰਘ ਨੂੰ ਕੋਈ ਧਮਕੀ ਨਹੀਂ ਦਿਤੀ।
Partap singh Bajwa
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਬੇਅਦਬੀ ਕਾਂਡ ਤੇ ਕਪੂਰਥਲਾ ਤੇ ਬਹਿਬਲਕਲਾਂ ਗੋਲੀਕਾਂਡ ਕੇਸਾਂ ’ਚ ਸਿੱਟ ਜੇਕਰ ਇੱਕ ਮਹੀਨੇ ਵਿਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਇਸ ਲਈ ਅਗਲਾ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਪੰਜਾਬ ਦੇ ਲੋਕ ਆਪੇ ਸਬਕ ਸਿਖਾਉਣਗੇ।