
ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ
ਚੰਡੀਗੜ੍ਹ: ਤਾਉਤੇ ਤੂਫਾਨ ਨੇ ਗੁਜਰਾਤ ਵਿਚ ਤਬਾਹੀ ਮਚਾਈ ਹੈ। ਹੁਣ ਇਹ ਰਾਜਸਥਾਨ ਵੱਲ ਵਧ ਰਿਹਾ ਹੈ। ਇਸ ਦੇ ਕਾਰਨ 19 ਅਤੇ 20 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਬਹੁਤ ਸਾਰੇ ਖੇਤਰ ਇਸ ਦੀ ਲਪੇਟ ਵਿਚ ਆ ਸਕਦੇ ਹਨ।
Cyclone Tauktae
ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਸੱਤ ਤੋਂ 10 ਸੈ.ਮੀ. ਤੱਕ ਬਾਰਸ਼ ਹੋ ਸਕਦੀ ਹੈ। ਉਸੇ ਸਮੇਂ, ਹਵਾਵਾਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਇਹ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੇ ਮੁਖੀ ਡਾ ਕੇ ਕੇ ਗਿੱਲ ਨੇ ਦਿੱਤੀ।
Cyclone Tauktae
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਉਮੀਦ ਸੀ। ਇਸ ਤੋਂ ਇਲਾਵਾ ਦੱਖਣ ਪੱਛਮੀ ਮਾਨਸੂਨ 22 ਮਈ ਤੱਕ ਅੰਡੇਮਾਨ ਪਹੁੰਚ ਜਾਵੇਗਾ। ਬੁੱਧਵਾਰ ਸਵੇਰੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਲੇ ਬਦਲਾਂ ਨਾਲ ਅਸਮਾਲ ਘਿਰ ਗਿਆ ਤੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਸੀ। ਇਸ ਦੇ ਨਾਲ ਲੋਕਾਂ ਨੂੰ ਪਿੱਛਲੇ ਦੋ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਹਲਕੀ ਰਾਹਤ ਜ਼ਰੂਰ ਮਿਲੀ ਹੈ।
Rain
ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਤੇ ਗਰਜਾਂ ਦੇ ਨਾਲ ਹਲਕੇ ਤੋਂ ਦਰਮਿਆਨਾਂ ਮੀਂਹ ਵੀ ਪੈ ਸਕਦਾ ਹੈ। ਹਾਲਾਂਕਿ 21 ਮਈ ਤੋਂ ਪੰਜਾਬ ਦਾ ਮੌਸਮ ਸਾਫ ਹੋ ਜਾਵੇਗਾ।