
ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੇਂਟਿੰਗ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਛੁਪੀ ਹੋਈ ਪ੍ਰਤੀਭਾ ਨੂੰ ਨਿਖਾਰਣਾ ਵੀ ਹੈ।
ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਦੇ ਵਾਸਤੇ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਦੇ ਹੇਠ ਸਕੂਲ ਪੱਧਰ ’ਤੇ 26 ਮਈ ਤੋਂ 29 ਮਈ 2021 ਤੱਕ ਕਰਵਾਏ ਜਾਣਗੇ।
Students
ਇਨਾਂ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਹਿੱਸਾ ਲੈ ਸਕਣਗੇ। ਪੇਂਟਿੰਗ ਵਾਸਤੇ ਹਰੇਕ ਜਮਾਤ ਲਈ ਵੱਖ ਵੱਖ ਵਿਸ਼ੇ ਦਿੱਤੇ ਗਏ ਹਨ। ਕੋਰੋਨਾ ਦੇ ਕਾਰਨ ਸਕੂਲ ਬੰਦ ਹੋਣ ਕਾਰਨ ਇਹ ਮੁਕਾਬਲੇ ਆਨ ਲਾਈਨ ਕਰਵਾਏ ਜਾ ਰਹੇ ਹਨ। ਇਨਾਂ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
School Students
ਬੁਲਾਰੇ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਹਰ ਪਾਸੇ ਬਣੇ ਨਿਰਾਸ਼ਾ ਦੇ ਮਾਹੌਲ ਵਿੱਚੋਂ ਵਿਦਿਆਰਥੀਆਂ ਨੂੰ ਬਾਹਰ ਕੱਢਣ ਅਤੇ ਉਨਾਂ ਵਿੱਚ ਉਤਸ਼ਾਹ ਭਰਨ ਲਈ ਵਿਭਾਗ ਨੇ ਇਹ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਨਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੇਂਟਿੰਗ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਛੁਪੀ ਹੋਈ ਪ੍ਰਤੀਭਾ ਨੂੰ ਨਿਖਾਰਣਾ ਵੀ ਹੈ।
School Students