ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ
Published : May 19, 2021, 5:37 pm IST
Updated : May 19, 2021, 5:37 pm IST
SHARE ARTICLE
PUNJAB GOVERNMENT STARTS DRIVE FOR COMORBID JAIL INMATES IN 18-45 AGE GROUP
PUNJAB GOVERNMENT STARTS DRIVE FOR COMORBID JAIL INMATES IN 18-45 AGE GROUP

18-45 ਸਾਲ ਗਰੁੱਪ ਦੇ ਹੁਣ ਤੱਕ 543 ਕੈਦੀਆਂ ਦੇ ਟੀਕੇ ਲਗਾਏ: ਰੰਧਾਵਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।

Covid VaccinationCovid Vaccination

ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।

Sukhjinder Singh RandhawaSukhjinder Singh Randhawa

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈੇ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement