ਪਾਲਤੂ ਕੁੱਤੇ ਰੱਖਣ 'ਤੇ ਸਰਕਾਰ ਸਖ਼ਤ: ਸਰਕਾਰੀ ਕੁਆਟਰਾਂ 'ਚ ਕੁੱਤੇ ਰੱਖਣ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ
Published : May 19, 2022, 1:05 pm IST
Updated : May 19, 2022, 1:12 pm IST
SHARE ARTICLE
Punjab police orders staff to move out pet dogs kept without permission in govt accommodations
Punjab police orders staff to move out pet dogs kept without permission in govt accommodations

ਬਿਨਾਂ ਮਨਜ਼ੂਰੀ ਰੱਖੇ ਕੁੱਤੇ ਤੁਰੰਤ ਬਾਹਰ ਕੱਢਣ ਦੇ ਆਦੇਸ਼ 

 

ਚੰਡੀਗੜ੍ਹ - ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਰਕਾਰੀ ਕੁਆਟਰਾਂ 'ਚ ਪਾਲਤੂ ਕੁੱਤਿਆਂ ਨੂੰ ਰੱਖਣ 'ਤੇ ਸਖ਼ਤੀ ਦਿਖਾਈ ਹੈ। ਸਰਕਾਰੀ ਕਰਮਚਾਰੀਆਂ ਨੂੰ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਰੱਖੇ ਪਾਲਤੂ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਸ ਕੁੱਤੇ ਨੂੰ ਰਿਹਾਇਸ਼ੀ ਖੇਤਰ ਤੋਂ ਬਾਹਰ ਲਿਜਾਣ ਲਈ ਕਿਹਾ ਗਿਆ ਹੈ। ਪੰਜਾਬ ਦੇ ਏ.ਡੀ.ਜੀ.ਪੀ ਵੱਲੋਂ ਇਹ ਹੁਕਮ ਪੁਲਿਸ ਕੁਆਟਰਾਂ ਲਈ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਹੁਕਮਾਂ ਨੂੰ ਲਾਗੂ ਕਰਕੇ ਇੱਕ ਹਫ਼ਤੇ ਵਿਚ ਰਿਪੋਰਟ ਮੰਗੀ ਗਈ ਹੈ।

Dogs and Cats 

ਪੁਲਿਸ ਲਾਈਨਜ਼ ਦੇ ਕੁਆਟਰ ਮੁਨਸ਼ੀ ਅਤੇ ਲਾਈਨ ਅਫ਼ਸਰ ਨੂੰ ਹੁਕਮ ਲਾਗੂ ਕਰਨ ਲਈ ਕਿਹਾ ਗਿਆ ਹੈ। ਹੁਕਮਾਂ ਵਿਚ ਤਰਕ ਦਿੱਤਾ ਗਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਪੁਲਿਸ ਕਲੋਨੀ ਵਿਚ ਕਮਰੇ ਦਿੱਤੇ ਗਏ ਹਨ। ਇਨ੍ਹਾਂ ਵਿਚੋਂ ਕਈ ਮੁਲਾਜ਼ਮਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ। ਇਸ ਬਾਰੇ ਗੁਆਂਢੀਆਂ ਵੱਲੋਂ ਲਗਾਤਾਰ ਇਤਰਾਜ਼ ਕੀਤਾ ਜਾ ਰਿਹਾ ਹੈ। ਕੁੱਤੇ ਰੱਖਣ ਵਾਲਿਆਂ ਦੀਆਂ ਕਈ ਸ਼ਿਕਾਇਤਾਂ ਉੱਚ ਅਧਿਕਾਰੀਆਂ ਤੱਕ ਪਹੁੰਚ ਚੁੱਕੀਆਂ ਹਨ। ਨਿਯਮਾਂ ਮੁਤਾਬਕ ਪਾਲਤੂ ਕੁੱਤਾ ਰੱਖਣ ਲਈ ਇਜਾਜ਼ਤ ਲੈਣੀ ਪੈਂਦੀ ਹੈ ਪਰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਅਜਿਹਾ ਨਹੀਂ ਕੀਤਾ।

file photo

ਪੰਜਾਬ ਪੁਲਿਸ ਦੇ ਕਮਾਂਡੋ ਵਿੰਗ ਦੇ ਏਡੀਜੀਪੀ ਵੱਲੋਂ ਇਸ ਸਬੰਧੀ ਇੱਕ ਪੱਤਰ ਸਾਹਮਣੇ ਆਇਆ ਹੈ। ਜੋ ਬਹਾਦਰਗੜ੍ਹ, ਪਟਿਆਲਾ, ਮੋਹਾਲੀ ਅਤੇ ਬਠਿੰਡਾ ਦੇ ਕਮਾਂਡੈਂਟ ਨੂੰ ਲਿਖਿਆ ਗਿਆ ਹੈ। ਇਸ ਪੱਤਰ ਵਿਚ ਚੇਤਾਵਨੀ ਦਿੱਤੀ ਗਈ ਹੈ ਕਿ ਪਾਲਤੂ ਕੁੱਤਿਆਂ ਨੂੰ ਇੱਕ ਹਫ਼ਤੇ ਵਿਚ ਬਾਹਰ ਕੀਤਾ ਜਾਵੇ ਜੇਕਰ ਕੋਈ ਕਰਮਚਾਰੀ ਇਨਕਾਰ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।


 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement