
AAP ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ
ਚੰਡੀਗੜ੍ਹ: ਪੰਜਾਬ 'ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ 'ਆਪ' ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ 'ਤੇ ਚਰਚਾ ਕੀਤੀ ਗਈ।
Jarnail Singh met with ministers, MLAs and office bearers of the party to formulate strategy
ਦੱਸਦਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜਿਲ੍ਹਿਆਂ 'ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।
Jarnail Singh met with ministers, MLAs and office bearers of the party to formulate strategy
ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। 'ਆਪ' ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ 'ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ। ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ 'ਚ ਸਾਰੀਆਂ ਸੀਟਾਂ 'ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ 'ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।