ਪਾਬੰਦੀਆਂ ਦੇ ਜਵਾਬ ’ਚ ਰੂਸ ਨੇ 34 ਫ਼੍ਰਾਂਸੀਸੀ ਡਿਪਲੋਮੈਟਾਂ ਨੂੰ ਕਢਿਆ
Published : May 19, 2022, 12:19 am IST
Updated : May 19, 2022, 12:19 am IST
SHARE ARTICLE
image
image

ਪਾਬੰਦੀਆਂ ਦੇ ਜਵਾਬ ’ਚ ਰੂਸ ਨੇ 34 ਫ਼੍ਰਾਂਸੀਸੀ ਡਿਪਲੋਮੈਟਾਂ ਨੂੰ ਕਢਿਆ

ਮਾਸਕੋ, 18 ਮਈ : ਰੂਸ ਨੇ ਪੈਰਿਸ ਵਲੋਂ ਲਗਾਈਆਂ ਪਾਬੰਦੀਆਂ ਦਾ ਬਦਲਾ ਲੈਣ ਲਈ ਫ਼੍ਰਾਂਸੀਸੀ ਡਿਪਲੋਮੈਟਿਕ ਮਿਸ਼ਨਾਂ ਦੇ 34 ਕਰਮਚਾਰੀਆਂ ਨੂੰ ਕੱਢਣ ਦਾ ਫ਼ੈਸਲਾ ਕੀਤਾ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਮੰਤਰਾਲੇ ਨੇ ਫ਼ਰਾਂਸ ਵਿਚ ਰੂਸੀ ਡਿਪਲੋਮੈਟਿਕ ਮਿਸ਼ਨਾਂ ਦੇ 41 ਕਰਮਚਾਰੀਆਂ ਨੂੰ ਗ਼ੈਰ-ਗ੍ਰਾਤੇ ਵਿਅਕਤੀ ਘੋਸ਼ਿਤ ਕਰਨ ਦੇ ਪੈਰਿਸ ਦੇ ਫ਼ੈਸਲੇ ਦੇ ਸਬੰਧ ਵਿਚ ਰੋਸ ਪ੍ਰਗਟ ਕਰਨ ਲਈ ਰੂਸ ਵਿਚ ਫ਼ਰਾਂਸ ਦੇ ਰਾਜਦੂਤ ਪਿਏਰੇ ਲੇਵੀ ਨੂੰ ਤਲਬ ਕੀਤਾ ਸੀ।
ਮੰਤਰਾਲੇ ਨੇ ਕਿਹਾ ਕਿ ਪਾਬੰਦੀਆਂ ਦੇ ਜਵਾਬ ਵਜੋਂ, ਰੂਸ ਵਿਚ ਫ਼੍ਰਾਂਸੀਸੀ ਡਿਪਲੋਮੈਟਿਕ ਮਿਸ਼ਨਾਂ ਦੇ 34 ਕਰਮਚਾਰੀਆਂ ਨੂੰ ਫ਼ੈਰ-ਗ੍ਰਾਤੇ ਵਿਅਕਤੀ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਰਾਜਦੂਤ ਨੂੰ ਸਬੰਧਤ ਨੋਟ ਦੀ ਡਿਲੀਵਰੀ ਦੀ ਮਿਤੀ ਤੋਂ ਦੋ ਹਫ਼ਤਿਆਂ ਅੰਦਰ ਰੂਸ ਦਾ ਖੇਤਰ ਛੱਡਣ ਦਾ ਹੁਕਮ ਦਿਤਾ ਗਿਆ ਹੈ। (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement